ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 488 ਅੰਕ ਡਿੱਗਾ ਅਤੇ ਨਿਫਟੀ 11450 ਦੇ ਹੇਠਾਂ

07/19/2019 1:32:01 PM

ਨਵੀਂ ਦਿੱਲੀ—ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੈਂਸੈਕਸ 400 ਅੰਕਾਂ ਤੋਂ ਜ਼ਿਆਦਾ ਅਤੇ ਨਿਫਟੀ 'ਚ 150 ਅੰਕਾਂ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕਾਰੋਬਾਰ ਦੇ ਦੌਰਾਨ ਸੈਂਸੈਕਸ 488.16 ਅੰਕ ਭਾਵ 1.25 ਫੀਸਦੀ ਡਿੱਗ ਕੇ 38,409.30 ਅਤੇ ਨਿਫਟੀ 145.95 ਅੰਕ ਭਾਵ 1.27 ਫੀਸਦੀ ਡਿੱਗ ਕੇ 11,450.95 ਦੇ ਪੱਧਰ 'ਤੇ ਪਹੁੰਚ ਗਿਆ ਹੈ।

ਸਮਾਲ-ਮਿਡਕੈਪ ਸ਼ੇਅਰਾਂ 'ਚ ਵਾਧਾ
ਅੱਜ ਦੇ ਕਾਰੋਬਾਰ 'ਚ ਦਿੱਗਜ ਸ਼ੇਅਰਾਂ ਦੇ ਨਾਲ ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.17 ਫੀਸਦੀ ਅਤੇ ਮਿਡਕੈਪ ਇੰਡੈਕਸ 0.23 ਫੀਸਦੀ ਵਧ ਕੇ ਕਾਰੋਬਾਰ ਕਰ ਰਿਹਾ ਹੈ। 
ਬੈਂਕਿੰਗ ਸ਼ੇਅਰਾਂ 'ਚ ਵਾਧਾ
ਬੈਂਕ ਅਤੇ ਆਈ.ਟੀ. ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਨਿਫਟੀ ਦੇ ਆਟੋ ਇੰਡੈਕਸ 'ਚ 0.33 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਬੈਂਕ ਨਿਫਟੀ ਇੰਡੈਕਸ 84 ਅੰਕ ਵਧ ਕੇ 30515 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਆਈ.ਟੀ. ਇੰਡੈਕਸ 0.14 ਫੀਸਦੀ ਦੇ ਵਾਧੇ ਦੇ ਨਾਲ ਕਾਰੋਬਾਰ ਕਰ ਰਿਹਾ ਹੈ।
ਟਾਪ ਗੇਨਰਸ
ਵੇਦਾਂਤਾ, ਹਿੰਡਾਲਕੋ, ਟਾਟਾ ਸਟੀਲ, ਕੋਲ ਇੰਡੀਆ, ਓ.ਐੱਨ.ਜੀ.ਸੀ., ਐੱਚ.ਸੀ.ਐੱਲ. ਟੈੱਕ, ਐੱਨ.ਟੀ.ਪੀ.ਸੀ., ਇੰਡਸਇੰਡ ਬੈਂਕ
ਟਾਪ ਲੂਜ਼ਰਸ
ਇੰਫੋਸਿਸ, ਐੱਚ.ਡੀ.ਐੱਫ.ਸੀ., ਯੈੱਸ ਬੈਂਕ , ਵਿਪਰੋ, ਕੋਟਕ ਮਹਿੰਦਰਾ,

Aarti dhillon

This news is Content Editor Aarti dhillon