ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ-ਨਿਫਟੀ ''ਚ ਹੋਇਆ ਮਾਮੂਲੀ ਅੰਕਾਂ ਦਾ ਵਾਧਾ
Wednesday, Feb 21, 2024 - 11:13 AM (IST)
ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਮਿਲੇ-ਜੁਲੇ ਰੁਝਾਨਾਂ ਦੇ ਵਿਚਕਾਰ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਨੇ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਮਾਮੂਲੀ ਵਾਧਾ ਕੀਤਾ। BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 60.05 ਅੰਕ ਜਾਂ 0.08 ਫ਼ੀਸਦੀ ਵਧ ਕੇ 73,117.45 ਅੰਕ 'ਤੇ ਪਹੁੰਚ ਗਿਆ, ਜਦੋਂ ਕਿ ਨਿਫਟੀ 21.65 ਅੰਕ ਜਾਂ 0.1 ਫ਼ੀਸਦੀ ਵਧ ਕੇ 22,218.60 'ਤੇ ਖੁੱਲ੍ਹਿਆ।
ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ
ਸੈਂਸੈਕਸ ਵਿੱਚ ਸੂਚੀਬੱਧ 17 ਕੰਪਨੀਆਂ ਦੇ ਸ਼ੇਅਰ ਅਤੇ ਨਿਫਟੀ ਵਿੱਚ ਸੂਚੀਬੱਧ 29 ਕੰਪਨੀਆਂ ਦੇ ਸ਼ੇਅਰ ਮੁਨਾਫੇ ਵਿੱਚ ਸਨ। ਸ਼ੁਰੂਆਤੀ ਸੌਦਿਆਂ 'ਚ JSW ਸਟੀਲ ਦੇ ਸ਼ੇਅਰਾਂ 'ਚ ਦੋ ਫ਼ੀਸਦੀ ਤੋਂ ਜ਼ਿਆਦਾ ਦਾ ਉਛਾਲ ਆਇਆ। ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਇਕ ਫ਼ੀਸਦੀ ਤੋਂ ਜ਼ਿਆਦਾ ਵਧੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ 225 ਲਗਭਗ ਸਪਾਟ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,335 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8