ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਵਾਧਾ, ਸੈਂਸੈਕਸ 73,396.75 ਅੰਕਾਂ ''ਤੇ ਖੁੱਲ੍ਹਿਆ
Thursday, May 16, 2024 - 10:39 AM (IST)
ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 409.72 ਅੰਕ ਵਧ ਕੇ 73,396.75 ਅੰਕਾਂ 'ਤੇ ਖੁੱਲ੍ਹਿਆ। NSE ਨਿਫਟੀ 129.45 ਅੰਕਾਂ ਦੇ ਵਾਧੇ ਨਾਲ 22,330 ਅੰਕ 'ਤੇ ਰਿਹਾ। ਸੈਂਸੈਕਸ ਵਿਚ ਸੂਚੀਬੱਧ ਕੰਪਨੀਆਂ ਵਿੱਚੋਂ ਭਾਰਤੀ ਏਅਰਟੈੱਲ, ਇਨਫੋਸਿਸ, ਟੈਕ ਮਹਿੰਦਰਾ, ਐੱਚਸੀਐੱਲ ਟੈਕਨਾਲੋਜੀਜ਼, ਮਹਿੰਦਰਾ ਐਂਡ ਮਹਿੰਦਰਾ, ਰਿਲਾਇੰਸ ਇੰਡਸਟਰੀਜ਼ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ।
ਇਹ ਵੀ ਪੜ੍ਹੋ - ਹੈਰਾਨੀਜਨਕ : 5 ਸਾਲਾਂ 'ਚ ਦੁੱਗਣਾ ਮਹਿੰਗਾ ਹੋਇਆ ਸੋਨਾ, ਦਿੱਤਾ ਬੰਪਰ ਰਿਟਰਨ
ਮਾਰੂਤੀ, ਟਾਟਾ ਮੋਟਰਜ਼, ਪਾਵਰ ਗਰਿੱਡ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ 'ਚ ਤੇਜ਼ੀ ਰਹੀ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.40 ਫ਼ੀਸਦੀ ਵੱਧ ਕੇ 83.08 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਬੁੱਧਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 2,832.83 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - Emirates Airline ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਬੋਨਸ ’ਚ ਮਿਲੇਗੀ 5 ਮਹੀਨੇ ਦੀ ਤਨਖ਼ਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8