ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ''ਚ 1,371 ਅੰਕਾਂ ਦੀ ਵੱਡੀ ਗਿਰਾਵਟ, ਨਿਫਟੀ 395 ਅੰਕ ਡਿੱਗਿਆ

Wednesday, Jan 17, 2024 - 10:59 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ ''ਚ 1,371 ਅੰਕਾਂ ਦੀ ਵੱਡੀ ਗਿਰਾਵਟ, ਨਿਫਟੀ 395 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਦੂਜੇ ਏਸ਼ੀਆਈ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਬੈਂਕ ਸ਼ੇਅਰਾਂ 'ਚ ਭਾਰੀ ਬਿਕਵਾਲੀ ਕਾਰਨ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵੱਡੀ ਗਿਰਾਵਟ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 1,371.23 ਅੰਕ ਡਿੱਗ ਕੇ 71,757.54 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 395.35 ਅੰਕ ਡਿੱਗ ਕੇ 21,636.95 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ - 62500 ਰੁਪਏ ਤੋਂ ਹੇਠਾਂ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਅੱਜ ਦੇ ਰੇਟ

ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ ਵਿੱਚ ਐੱਚਡੀਐੱਫਸੀ ਬੈਂਕ ਦੇ ਸ਼ੇਅਰ ਦਸੰਬਰ ਤਿਮਾਹੀ ਦੇ ਨਤੀਜਿਆਂ ਤੋਂ ਬਾਅਦ ਛੇ ਫ਼ੀਸਦੀ ਡਿੱਗ ਗਏ। ਅਕਤੂਬਰ-ਦਸੰਬਰ ਤਿਮਾਹੀ ਲਈ HDFC ਬੈਂਕ ਦਾ ਏਕੀਕ੍ਰਿਤ ਸ਼ੁੱਧ ਲਾਭ 2.65 ਫ਼ੀਸਦੀ ਵੱਧ ਕੇ 17,258 ਕਰੋੜ ਰੁਪਏ ਰਿਹਾ। ਸਤੰਬਰ ਤਿਮਾਹੀ 'ਚ ਇਹ 16,811 ਕਰੋੜ ਰੁਪਏ ਸੀ। ਐਕਸਿਸ ਬੈਂਕ, ਟਾਟਾ ਸਟੀਲ, ਕੋਟਕ ਮਹਿੰਦਰਾ ਬੈਂਕ, ਆਈਸੀਆਈਸੀਆਈ ਬੈਂਕ, ਟਾਟਾ ਮੋਟਰਜ਼ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਵੀ ਲਾਲ ਰੰਗ ਵਿੱਚ ਸਨ। ਦੂਜੇ ਪਾਸੇ ਟਾਟਾ ਕੰਸਲਟੈਂਸੀ ਸਰਵਿਸਿਜ਼, ਰਿਲਾਇੰਸ ਇੰਡਸਟਰੀਜ਼, ਅਲਟਰਾਟੈੱਕ ਸੀਮੈਂਟ, ਇੰਫੋਸਿਸ, ਐੱਚਸੀਐੱਲ ਟੈਕਨਾਲੋਜੀਜ਼ ਅਤੇ ਟੈਕ ਮਹਿੰਦਰਾ ਦੇ ਸ਼ੇਅਰ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ। 

ਇਹ ਵੀ ਪੜ੍ਹੋ - ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ

ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ। ਜਾਪਾਨ ਦਾ ਨਿੱਕੇਈ ਲਾਭ ਵਿੱਚ ਸੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.57 ਫ਼ੀਸਦੀ ਡਿੱਗ ਕੇ 77.84 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 656.57 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News