ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : ਸੈਂਸੈਕਸ 1,500 ਤੋਂ ਵੱਧ ਅੰਕ ਟੁੱਟਿਆ, ਨਿਵੇਸ਼ਕਾਂ ਨੂੰ ਤਗੜਾ ਝਟਕਾ

Monday, Mar 07, 2022 - 10:21 AM (IST)

ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : ਸੈਂਸੈਕਸ 1,500 ਤੋਂ ਵੱਧ ਅੰਕ ਟੁੱਟਿਆ, ਨਿਵੇਸ਼ਕਾਂ ਨੂੰ ਤਗੜਾ ਝਟਕਾ

ਮੁੰਬਈ - ਰੂਸ ਅਤੇ ਯੂਕਰੇਨ ਵਿਚਾਲੇ 9 ਦਿਨਾਂ ਤੋਂ ਭਿਆਨਕ ਜੰਗ ਜਾਰੀ ਹੈ। ਇਸ ਟਕਰਾਅ ਦਾ ਭਾਰਤੀ ਸ਼ੇਅਰ ਬਾਜ਼ਾਰ 'ਤੇ ਵੀ ਵੱਡਾ ਅਸਰ ਪਿਆ ਹੈ। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਯਾਨੀ ਅੱਜ ਸੋਮਵਾਰ ਨੂੰ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 

1,161 ਅੰਕ ਡਿੱਗ ਕੇ 53,172 'ਤੇ ਖੁੱਲ੍ਹਿਆ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ 29 ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 379 ਅੰਕ ਡਿੱਗ ਕੇ 15,867 'ਤੇ ਕਾਰੋਬਾਰ ਕਰ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਅੱਗ

ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ 7 ਮਾਰਚ, 2022 ਨੂੰ ਬ੍ਰੈਂਟ ਕਰੂਡ ਦੀ ਕੀਮਤ ਗਲੋਬਲ ਮਾਰਕੀਟ ਵਿੱਚ 130 ਡਾਲਰ ਨੂੰ ਪਾਰ ਕਰ ਗਈ। ਇਸ ਤੋਂ ਪਹਿਲਾਂ ਕੱਚੇ ਤੇਲ ਨੇ ਪਹਿਲੀ ਵਾਰ 2012 'ਚ 128 ਡਾਲਰ ਦੇ ਅੰਕੜੇ ਨੂੰ ਛੂਹਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਤੇਲ 115 ਡਾਲਰ ਦਾ ਅੰਕੜਾ ਪਾਰ ਕਰ ਗਿਆ ਸੀ, ਜੋ ਸਤੰਬਰ 2008 ਤੋਂ ਬਾਅਦ ਇਸ ਦਾ ਸਭ ਤੋਂ ਉੱਚਾ ਪੱਧਰ ਸੀ।


author

Harinder Kaur

Content Editor

Related News