ਸੈਂਸੈਕਸ 37,432 ''ਤੇ ਪੁੱਜਾ, ਨਿਫਟੀ 48 ਅੰਕ ਚੜ੍ਹ ਕੇ 11,327 ''ਤੇ ਖੁੱਲ੍ਹਾ

09/19/2018 9:15:55 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਵਿਚਕਾਰ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਬੁੱਧਵਾਰ ਦੇ ਕਾਰੋਬਾਰ 'ਚ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 142 ਅੰਕ ਚੜ੍ਹ ਕੇ 37,432.93 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ 47.25 ਅੰਕ ਮਜਬੂਤ ਹੋ ਕੇ 11,326.65 ਦੇ ਪੱਧਰ 'ਤੇ ਖੁੱਲ੍ਹਾ ਹੈ। ਇਸ ਦੌਰਾਨ ਬੀ. ਐੱਸ. ਈ. ਮਿਡ ਕੈਪ 62 ਅੰਕ ਮਜਬੂਤ ਅਤੇ ਬੈਂਕ ਨਿਫਟੀ 'ਚ 90 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਹਨ ਅਤੇ ਅੱਜ ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 25 ਅੰਕ ਦੀ ਤੇਜ਼ੀ ਨਾਲ 2,725 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਜਾਪਾਨ ਦਾ ਬਾਜ਼ਾਰ 356 ਅੰਕ ਦੀ ਚੰਗੀ ਤੇਜ਼ੀ ਨਾਲ 23,776 ਦੇ ਪੱਧਰ 'ਤੇ ਹੈ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 23 ਅੰਕ ਚੜ੍ਹ ਕੇ 11,338 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਹਾਂਗਕਾਂਗ ਦਾ ਹੈਂਗ ਸੇਂਗ 325 ਅੰਕ ਵਧ ਕੇ 27,410 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.12 ਫੀਸਦੀ ਦੀ ਗਿਰਾਵਟ ਨਾਲ 2,306 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।


Related News