ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 1,046 ਅੰਕ ਚੜ੍ਹਿਆ, ਨਿਫਟੀ 24,300 ਅੰਕਾਂ ਦੇ ਪਾਰ

Wednesday, Aug 07, 2024 - 11:45 AM (IST)

ਮੁੰਬਈ- ਸੰਸਾਰਕ ਉਛਾਲ ਦੇ ਵਿਚਕਾਰ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਦੇ ਪ੍ਰਮੁੱਖ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਧੇ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 1,046.13 ਅੰਕ ਵਧ ਕੇ 79,639.20 'ਤੇ ਪਹੁੰਚ ਗਿਆ। ਐੱਨ.ਐੱਸ.ਈ. ਨਿਫਟੀ 313.9 ਅੰਕ ਵਧ ਕੇ 24,306.45 'ਤੇ ਪਹੁੰਚ ਗਿਆ। ਸੈਂਸੈਕਸ ਵਿੱਚ ਸੂਚੀਬੱਧ 30 ਕੰਪਨੀਆਂ ਵਿੱਚੋਂ ਮਾਰੂਤੀ, ਇਨਫੋਸਿਸ, ਅਲਟਰਾਟੈਕ ਸੀਮੈਂਟ, ਅਡਾਨੀ ਪੋਰਟਸ, ਜੇਐੱਸਡਬਲਯੂ ਸਟੀਲ ਅਤੇ ਐੱਚਸੀਐੱਲ ਟੈਕਨਾਲੋਜੀਜ਼ ਦੇ ਸ਼ੇਅਰਾਂ ਵਿੱਚ ਸਭ ਤੋਂ ਜ਼ਿਆਦਾ ਵਾਧਾ ਹੋਇਆ। ਏਸ਼ੀਅਨ ਪੇਂਟਸ, ਕੋਟਕ ਮਹਿੰਦਰਾ ਬੈਂਕ, ਭਾਰਤੀ ਏਅਰਟੈੱਲ ਅਤੇ ਟਾਈਟਨ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ-225 ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.14 ਫੀਸਦੀ ਦੇ ਵਾਧੇ ਨਾਲ 76.59 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫਆਈਆਈ) ਮੰਗਲਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 3,531.24 ਕਰੋੜ ਰੁਪਏ ਦੇ ਸ਼ੇਅਰ ਵੇਚੇ।


Aarti dhillon

Content Editor

Related News