ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 78 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
Thursday, May 04, 2023 - 10:46 AM (IST)

ਮੁੰਬਈ (ਭਾਸ਼ਾ)- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਰਿਲਾਇੰਸ ਇੰਡਸਟਰੀਜ਼ 'ਚ ਖਰੀਦਦਾਰੀ ਕਾਰਨ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਮਜ਼ਬੂਤੀ ਦੇ ਨਾਲ ਖੁੱਲ੍ਹ ਗਏ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 77.64 ਅੰਕ ਵਧ ਕੇ 61,270.94 ਅੰਕ 'ਤੇ ਪਹੁੰਚ ਗਿਆ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 27.7 ਅੰਕਾਂ ਦੇ ਵਾਧੇ ਨਾਲ 18,117.55 'ਤੇ ਕਾਰੋਬਾਰ ਕਰ ਰਿਹਾ ਸੀ।
ਸੈਂਸੈਕਸ ਦੀਆਂ ਕੰਪਨੀਆਂ 'ਚ ਲਾਰਸਨ ਐਂਡ ਟੂਬਰੋ, ਬਜਾਜ ਫਾਈਨਾਂਸ, ਟਾਈਟਨ, ਟਾਟਾ ਸਟੀਲ, ਬਜਾਜ ਫਿਨਸਰਵ, ਭਾਰਤੀ ਸਟੇਟ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਨ.ਟੀ.ਪੀ.ਸੀ. ਅਤੇ ਰਿਲਾਇੰਸ ਇੰਡਸਟਰੀਜ਼ ਲਾਭਕਾਰੀ ਸਨ। ਦੂਜੇ ਪਾਸੇ ਪਾਵਰਗਰਿਡ, ਐੱਚ.ਸੀ.ਐੱਲ. ਟੈਕਨਾਲੋਜੀਜ਼, ਟੈਕ ਮਹਿੰਦਰਾ, ਆਈ.ਟੀ.ਸੀ., ਮਾਰੂਤੀ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸ਼ੇਅਰ ਘਾਟੇ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਘਾਟੇ ਨਾਲ ਕਾਰੋਬਾਰ ਕਰ ਰਿਹਾ ਸੀ।