ਸੈਂਸੈਕਸ 86 ਅੰਕ ਚੜ੍ਹ ਕੇ 33,776 'ਤੇ, ਨਿਫਟੀ ਸਪਾਟ ਹੋ ਕੇ 10,122 'ਤੇ ਖੁੱਲ੍ਹਾ

Friday, Oct 26, 2018 - 09:15 AM (IST)

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸ਼ੁੱਕਰਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਿਲੇ-ਜੁਲੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 86.71 ਅੰਕ ਯਾਨੀ 0.26 ਫੀਸਦੀ ਚੜ੍ਹ ਕੇ 33,776.80 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 2.55 ਅੰਕ ਯਾਨੀ 0.03 ਫੀਸਦੀ ਦੀ ਗਿਰਾਵਟ ਨਾਲ 10,122.35 ਦੇ ਪੱਧਰ 'ਤੇ ਖੁੱਲ੍ਹਿਆ ਹੈ।

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 28 ਅੰਕ ਦੀ ਤੇਜ਼ੀ ਅਤੇ ਬੈਂਕ ਨਿਫਟੀ 'ਚ 46 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.42 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 73.28 ਦੇ ਪੱਧਰ 'ਤੇ ਬੰਦ ਹੋਇਆ ਸੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਸਨ। ਡਾਓ ਜੋਂਸ 'ਚ 401.13 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ। ਉੱਥੇ ਹੀ ਸ਼ੁੱਕਰਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ 'ਚ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ 15 ਅੰਕ ਡਿੱਗ ਕੇ 2,589.77 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 47.23 ਅੰਕ ਡਿੱਗ ਕੇ 21,221.50 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 59 ਅੰਕ ਡਿੱਗ ਕੇ 10,124 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 340.86 ਅੰਕ ਦੀ ਗਿਰਾਵਟ ਨਾਲ 24,653.60 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 2.16 ਫੀਸਦੀ ਡਿੱਗ ਕੇ 2,018 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।


Related News