ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 118 ਅੰਕ ਚੜ੍ਹਿਆ, ਨਿਫਟੀ 19,800 ਦੇ ਨੇੜੇ
Tuesday, Aug 01, 2023 - 10:59 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿੱਚ ਮਿਲ ਰਹੇ ਮਜ਼ਬੂਤ ਰੁਝਾਨ ਅਤੇ ਆਈ.ਟੀ. ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਪ੍ਰਮੁੱਖ ਇਕਵਿਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਵੇਖਣ ਨੂੰ ਮਿਲੀ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 118.13 ਅੰਕ ਚੜ੍ਹ ਕੇ 66,645.80 'ਤੇ ਪਹੁੰਚ ਗਿਆ। NSE ਨਿਫਟੀ 41.8 ਅੰਕ ਚੜ੍ਹ ਕੇ 19,795.60 'ਤੇ ਰਿਹਾ।
ਇਹ ਵੀ ਪੜ੍ਹੋ : ਅਗਸਤ 'ਚ 14 ਦਿਨ ਬੰਦ ਰਹਿਣਗੇ ਬੈਂਕ, ਇਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਸੂਚੀ
ਸੈਂਸੈਕਸ ਦੇ ਸ਼ੇਅਰਾਂ ਵਿੱਚ NTPC, Tata Motors, Tech Mahindra, M&M, TCS, JSW ਸਟੀਲ, ITC, Infosys ਅਤੇ ਭਾਰਤੀ ਏਅਰਟੈੱਲ ਸੈਂਸੈਕਸ ਪੈਕ ਵਿੱਚ ਮਹੱਤਵਪੂਰਨ ਵਾਧਾ ਹੋਇਆ। ਦੂਜੇ ਪਾਸੇ ਪਾਵਰ ਗਰਿੱਡ, ਮਾਰੂਤੀ, ਬਜਾਜ ਫਿਨਸਰਵ ਅਤੇ ਰਿਲਾਇੰਸ ਇੰਡਸਟਰੀਜ਼ 'ਚ ਗਿਰਾਵਟ ਦਰਜ ਕੀਤੀ ਗਈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.67 ਫ਼ੀਸਦੀ ਵਧ ਕੇ 85.56 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ ਸ਼ੁੱਧ ਆਧਾਰ 'ਤੇ 701.17 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8