ਸ਼ੇਅਰ ਬਾਜ਼ਾਰ : ਸੈਂਸੈਕਸ 147 ਅੰਕ ਚੜ੍ਹਿਆ ਤੇ ਨਿਫਟੀ ਵੀ 55 ਅੰਕ ਹੋਇਆ ਮਜ਼ਬੂਤ
Monday, May 22, 2023 - 10:42 AM (IST)
ਮੁੰਬਈ (ਭਾਸ਼ਾ) - ਸੂਚਨਾ ਤਕਨਾਲੋਜੀ ਕੰਪਨੀਆਂ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਵਿਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿਚ ਮਜ਼ਬੂਤ ਰੁਖ ਵਿਚਾਲੇ ਸਥਾਨਕ ਸ਼ੇਅਰ ਬਾਜ਼ਾਰ ਸੋਮਵਾਰ ਨੂੰ ਵਾਧੇ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 146.98 ਅੰਕ ਵਧ ਕੇ 61,876.66 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 55.3 ਅੰਕਾਂ ਦੇ ਵਾਧੇ ਨਾਲ 18,258.70 'ਤੇ ਕਾਰੋਬਾਰ ਕਰ ਰਿਹਾ ਸੀ।
ਟਾਪ ਗੇਨਰਜ਼
ਐਨਟੀਪੀਸੀ, ਪਾਵਰਗ੍ਰਿਡ, ਵਿਪਰੋ, ਇਨਫੋਸਿਸ, ਸਨ ਫਾਰਮਾ, ਐਲਐਂਡਟੀ, ਟੈਕ ਮਹਿੰਦਰਾ, ਰਿਲਾਇੰਸ ਇੰਡਸਟਰੀਜ਼, ਟੀਸੀਐਸ, ਟਾਈਟਨ, ਆਈਟੀਸੀ,ਸਟੇਟ ਬੈਂਕ ਆਫ਼ ਇੰਡੀਆ
ਇਹ ਵੀ ਪੜ੍ਹੋ : 2000 ਦੇ ਨੋਟ ਬਦਲਣ ਨੂੰ ਲੈ ਕੇ SBI ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਟਾਪ ਲੂਜ਼ਰਜ਼
ਇੰਡਸਇੰਡ ਬੈਂਕ, ਭਾਰਤੀ ਏਅਰਟੈੱਲ, ਨੇਸਲੇ, ਏਸ਼ੀਅਨ ਪੇਂਟਸ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਮੋਹਰੀ ਰਿਹਾ। ਇਸ ਦੌਰਾਨ, ਗਲੋਬਲ ਬੈਂਚਮਾਰਕ ਬ੍ਰੈਂਟ ਕੱਚਾ ਤੇਲ 0.87 ਫੀਸਦੀ ਘੱਟ ਕੇ 74.92 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਇਹ ਵੀ ਪੜ੍ਹੋ : ਕਾਲੇ ਧਨ ਨੂੰ ਖ਼ਤਮ ਕਰਨ ਲਈ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣਾ ਇਕ ਮਾਸਟਰ ਸਟ੍ਰੋਕ!
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।