ਏਸ਼ੀਆਈ ਬਾਜ਼ਾਰਾਂ ''ਚ ਮਜ਼ਬੂਤ ਰੁਖ ਕਾਰਨ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 165 ਅੰਕ ਚੜ੍ਹਿਆ
Monday, Apr 10, 2023 - 10:36 AM (IST)

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿਚ ਮਜ਼ਬੂਤ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਵਿਚਕਾਰ ਸੋਮਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵਾਧੇ ਦੇ ਨਾਲ ਖੁੱਲ੍ਹੇ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 164.79 ਅੰਕ ਵਧ ਕੇ 59,997.76 'ਤੇ ਪਹੁੰਚ ਗਿਆ।
ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 52.55 ਅੰਕਾਂ ਦੇ ਵਾਧੇ ਨਾਲ 17,651.70 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਕੰਪਨੀਆਂ 'ਚ ਟਾਟਾ ਮੋਟਰਜ਼ ਦਾ ਸ਼ੇਅਰ 7 ਫੀਸਦੀ ਤੋਂ ਵਧ ਚੜ੍ਹ ਗਿਆ।
ਇਹ ਵੀ ਪੜ੍ਹੋ : ਬੈਂਕ ਹੀ ਨਹੀਂ, LIC ਕੋਲ ਵੀ ‘ਲਾਵਾਰਿਸ’ ਪਏ ਹਨ 21,500 ਕਰੋੜ
ਟਾਪ ਗੇਨਰਜ਼
ਟਾਈਟਨ, ਲਾਰਸਨ ਐਂਡ ਟੂਬਰੋ, ਐਨਟੀਪੀਸੀ, ਮਹਿੰਦਰਾ ਐਂਡ ਮਹਿੰਦਰਾ, ਵਿਪਰੋ, ਪਾਵਰ ਗਰਿੱਡ, ਟਾਟਾ ਸਟੀਲ, ਆਈਸੀਆਈਸੀਆਈ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਚਸੀਐਲ ਟੈਕਨਾਲੋਜੀਜ਼ ,ਇਨਫੋਸਿਸ
ਟਾਪ ਲੂਜ਼ਰਜ਼
ਏਸ਼ੀਅਨ ਪੇਂਟਸ, ਮਾਰੂਤੀ, ਬਜਾਜ ਫਾਈਨਾਂਸ , ਇੰਡਸਇੰਡ ਬੈਂਕ
ਹੋਰ ਏਸ਼ੀਆਈ ਸ਼ੇਅਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗਸੇਂਗ ਲਾਭ 'ਚ ਰਹੇ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ : ਪਾਨ ਮਸਾਲਾ 'ਤੇ GST ਸੈੱਸ ਹੁਣ ਪ੍ਰਚੂਨ ਵਿਕਰੀ ਮੁੱਲ 'ਤੇ ਹੋਵੇਗਾ ਆਧਾਰਿਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।