ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 189 ਅੰਕ ਚੜ੍ਹਿਆ, ਨਿਫਟੀ 69 ਅੰਕ ਹੋਇਆ ਮਜ਼ਬੂਤ

Thursday, Jul 27, 2023 - 10:40 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 189 ਅੰਕ ਚੜ੍ਹਿਆ, ਨਿਫਟੀ 69 ਅੰਕ ਹੋਇਆ ਮਜ਼ਬੂਤ

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਕੁਝ ਸ਼ੇਅਰਾਂ ਵਿੱਚ ਤਾਜ਼ਾ ਖਰੀਦਦਾਰੀ ਕਾਰਨ ਸਥਾਨਕ ਸ਼ੇਅਰ ਬਾਜ਼ਾਰ ਵੀਰਵਾਰ ਨੂੰ ਮਜ਼ਬੂਤੀ ਨਾਲ ਖੁੱਲ੍ਹੇ। ਬਾਜ਼ਾਰ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਅਮਰੀਕੀ ਕੇਂਦਰੀ ਬੈਂਕ ਵੱਲੋਂ ਵਿਆਜ ਦਰਾਂ 'ਚ ਵਾਧਾ ਉਮੀਦਾਂ ਮੁਤਾਬਕ ਹੋਇਆ ਹੈ। ਅਜਿਹੇ 'ਚ ਸ਼ੇਅਰ ਬਾਜ਼ਾਰ ਦੇ ਸਕਾਰਾਤਮਕ ਦਾਇਰੇ 'ਚ ਰਹਿਣ ਦੀ ਉਮੀਦ ਹੈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 188.56 ਅੰਕ ਜਾਂ 0.28 ਫ਼ੀਸਦੀ ਵਧ ਕੇ 66,895.76 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : ਦੁਨੀਆ ਦੇ ਅਮੀਰਾਂ ਦੀ ਟਾਪ-20 ਦੀ ਸੂਚੀ 'ਚ ਸ਼ਾਮਲ ਹੋਏ ਗੌਤਮ ਅਡਾਨੀ, ਇਕ ਦਿਨ 'ਚ ਕਮਾਏ 3 ਅਰਬ ਡਾਲਰ

ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 69.35 ਅੰਕ ਜਾਂ 0.35 ਫ਼ੀਸਦੀ ਦੇ ਵਾਧੇ ਨਾਲ 19,847.65 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ 'ਚ ਬਜਾਜ ਫਿਨਸਰਵ ਦਾ ਸ਼ੇਅਰ 1.62 ਫ਼ੀਸਦੀ ਚੜ੍ਹਿਆ। ਭਾਰਤੀ ਏਅਰਟੈੱਲ, ਏਸ਼ੀਅਨ ਪੇਂਟਸ, ਟਾਟਾ ਮੋਟਰਜ਼, ਸਨ ਫਾਰਮਾ ਅਤੇ ਇੰਫੋਸਿਸ ਦੇ ਸ਼ੇਅਰ ਵੀ ਲਾਭ ਵਿੱਚ ਰਹੇ। ਦੂਜੇ ਪਾਸੇ ਮਹਿੰਦਰਾ ਐਂਡ ਮਹਿੰਦਰਾ, ਟੈਕ ਮਹਿੰਦਰਾ, ਐੱਨਟੀਪੀਸੀ ਅਤੇ ਐਕਸਿਸ ਬੈਂਕ ਘਾਟੇ ਨਾਲ ਕਾਰੋਬਾਰ ਕਰ ਰਹੇ ਹਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਬਾਜ਼ਾਰ ਮੁਨਾਫੇ 'ਚ ਰਿਹਾ। ਯੂਰਪੀ ਬਾਜ਼ਾਰ ਬੁੱਧਵਾਰ ਨੂੰ ਮੋਟੇ ਤੌਰ 'ਤੇ ਗਿਰਾਵਟ ਨਾਲ ਬੰਦ ਹੋਏ ਸਨ। ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.03 ਫ਼ੀਸਦੀ ਵਧ ਕੇ 83.77 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News