ਬਾਜ਼ਾਰ ''ਚ ਵਾਧਾ, ਸੈਂਸੈਕਸ 222 ਅੰਕ ਉਛਲਿਆ ਅਤੇ ਨਿਫਟੀ 11960 ਦੇ ਪਾਰ ਬੰਦ

11/06/2019 4:03:50 PM

ਬਿਜ਼ਨੈੱਸ ਡੈਸਕ—ਭਾਰਤੀ ਸ਼ੇਅਰ ਬਾਜ਼ਾਰ ਅੱਜ ਤੇਜ਼ੀ ਦੇ ਨਾਲ ਬੰਦ ਹੋਏ ਹਨ। ਕਾਰੋਬਾਰ ਦੇ ਅੰਤ 'ਚ ਅੱਜ ਸੈਂਸੈਕਸ 221.55 ਅੰਕ ਭਾਵ 0.55 ਫੀਸਦੀ ਦੇ ਵਾਧੇ ਨਾਲ 40,469.78 ਦੇ ਪੱਧਰ 'ਤੇ ਅਤੇ ਨਿਫਟੀ 48.85 ਅੰਕ ਭਾਵ 0.41 ਫੀਸਦੀ ਦੇ ਵਾਧੇ ਨਾਲ 11,966.05 ਦੇ ਪੱਧਰ 'ਤੇ ਬੰਦ ਹੋਇਆ ਹੈ।
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵਾਧਾ
ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲਿਆ। ਬੀ.ਐੱਸ.ਈ. ਦਾ ਮਿਡਕੈਪ ਇੰਡੈਕਸ 0.15 ਫੀਸਦੀ ਵਧ ਕੇ 14746 ਦੇ ਕਰੀਬ ਅਤੇ ਸਮਾਲਕੈਪ ਇੰਡੈਕਸ 0.36 ਫੀਸਦੀ ਦੇ ਵਾਧੇ ਨਾਲ 13473 ਦੇ ਪੱਧਰ 'ਤੇ ਬੰਦ ਹੋਇਆ ਹੈ।
ਬੈਂਕਿੰਗ ਸ਼ੇਅਰਾਂ 'ਚ ਵਾਧਾ
ਬੈਂਕ ਨਿਫਟੀ 371 ਅੰਕਾਂ ਦੇ ਵਾਧੇ ਨਾਲ 30591 ਦੇ ਪੱਧਰ 'ਤੇ ਬੰਦ ਹੋਇਆ ਹੈ। ਅੱਜ ਆਈ.ਟੀ., ਮੈਟਲ, ਫਾਰਮਾ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲਿਆ। ਨਿਫਟੀ ਦਾ ਆਈ.ਟੀ. ਇੰਡੈਕਸ 0.14 ਫੀਸਦੀ, ਮੈਟਲ ਇੰਡੈਕਸ 0.46 ਫੀਸਦੀ ਅਤੇ ਫਾਰਮਾ ਇੰਡੈਕਸ 0.35 ਫੀਸਦੀ ਦੇ ਵਾਧੇ ਨਾਲ ਬੰਦ ਹੋਏ ਹਨ।
ਟਾਪ ਗੇਨਰਸ
ਸਿਪਲਾ, ਆਈ.ਸੀ.ਆਈ.ਸੀ.ਆਈ. ਬੈਂਕ, ਇੰਫੋਸਿਸ, ਇੰਡਸਇੰਡ ਬੈਂਕ, ਐੱਚ.ਡੀ.ਐੱਫ.ਸੀ. ਬੈਂਕ
ਟਾਪ ਲੂਜ਼ਰਸ
ਟਾਈਟਨ, ਭਾਰਤੀ ਏਅਰਟੈੱਲ, ਓ.ਐੱਨ.ਜੀ.ਸੀ., ਆਈ.ਓ.ਸੀ., ਮਾਰੂਤੀ ਸੁਜ਼ੂਕੀ, ਬਜਾਜ ਫਾਈਨੈਂਸ, ਰਿਲਾਇੰਸ


Aarti dhillon

Content Editor

Related News