ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 235 ਅੰਕ ਵਧਿਆ, ਨਿਫਟੀ 18000 ਤੋਂ ਹੋਇਆ ਪਾਰ

06/27/2023 10:49:02 AM

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਮਿਲੇ-ਜੁਲੇ ਰੁਝਾਨ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਵਾਧਾ ਹੁੰਦਾ ਵਿਖਾਈ ਦਿੱਤਾ। ਇਸ ਦੌਰਾਨ HDFC ਦੇ ਦੋਵੇ ਸ਼ੇਅਰਾਂ, ਇੰਫੋਸਿਸ ਅਤੇ M&M ਵਰਗੇ ਵੱਡੇ ਸ਼ੇਅਰਾਂ ਤੋਂ ਬਾਜ਼ਾਰ ਨੂੰ ਸਮਰਥਨ ਮਿਲਿਆ। ਸ਼ੁਰੂਆਤੀ ਕਾਰੋਬਾਰ 'ਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 235.52 ਅੰਕ ਚੜ੍ਹ ਕੇ 63,205.52 'ਤੇ ਪਹੁੰਚ ਗਿਆ। NSE ਨਿਫਟੀ 72.4 ਅੰਕ ਚੜ੍ਹ ਕੇ 18,763.60 'ਤੇ ਬੰਦ ਹੋਇਆ। ਸੈਂਸੈਕਸ ਦੇ ਸ਼ੇਅਰਾਂ ਵਿੱਚ ਟਾਟਾ ਸਟੀਲ, ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ, ਇੰਫੋਸਿਸ, ਭਾਰਤੀ ਏਅਰਟੈੱਲ, ਟਾਟਾ ਮੋਟਰਜ਼, ਲਾਰਸਨ ਐਂਡ ਟੂਬਰੋ, NTPC, HDFC ਅਤੇ HDFC ਬੈਂਕ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਦੂਜੇ ਪਾਸੇ ਟਾਈਟਨ, ਇੰਡਸਇੰਡ ਬੈਂਕ, ਹਿੰਦੁਸਤਾਨ ਯੂਨੀਲੀਵਰ, ਆਈਸੀਆਈਸੀਆਈ ਬੈਂਕ, ਮਾਰੂਤੀ ਅਤੇ ਆਈ.ਟੀ.ਸੀ. ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.47 ਫ਼ੀਸਦੀ ਵਧ ਕੇ 74.53 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ ਸ਼ੁੱਧ ਆਧਾਰ 'ਤੇ 409.43 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੈਂਸੈਕਸ 9.37 ਅੰਕ ਜਾਂ 0.01 ਫ਼ੀਸਦੀ ਡਿੱਗ ਕੇ 62,970 'ਤੇ ਬੰਦ ਹੋਇਆ, ਜਦੋਂ ਕਿ ਨਿਫਟੀ 25.70 ਅੰਕ ਜਾਂ 0.14 ਫ਼ੀਸਦੀ ਦੇ ਵਾਧੇ ਨਾਲ 18,691.20 'ਤੇ ਬੰਦ ਹੋਇਆ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

rajwinder kaur

This news is Content Editor rajwinder kaur