ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 268 ਅੰਕ ਵਧਿਆ

Tuesday, Nov 21, 2023 - 10:47 AM (IST)

ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 268 ਅੰਕ ਵਧਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਮਜ਼ਬੂਤ ​​ਰੁਖ ਦੇ ਵਿਚਕਾਰ ਸਥਾਨਕ ਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੰਗਲਵਾਰ ਨੂੰ ਵਾਧੇ ਦੇ ਨਾਲ ਖੁੱਲ੍ਹੇ। ਰਿਲਾਇੰਸ ਇੰਡਸਟਰੀਜ਼ ਅਤੇ HDFC ਬੈਂਕ 'ਚ ਖਰੀਦਦਾਰੀ ਨਾਲ ਵੀ ਬਾਜ਼ਾਰ ਨੂੰ ਸਮਰਥਨ ਮਿਲਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 268.31 ਅੰਕ ਵਧ ਕੇ 65,923.46 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 85.1 ਅੰਕਾਂ ਦੇ ਵਾਧੇ ਨਾਲ 19,779.10 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ - ਵਿਸ਼ਵ ਕੱਪ ਫਾਈਨਲ ਮੈਚ 'ਚ 3 ਗੁਣਾ ਵਧੀ ਹਵਾਈ ਯਾਤਰਾ, ਇਕ ਦਿਨ 'ਚ 4.6 ਲੱਖ ਲੋਕਾਂ ਨੇ ਭਰੀ ਉਡਾਣ

ਸੈਂਸੈਕਸ ਦੀਆਂ ਕੰਪਨੀਆਂ ਵਿੱਚ, ਜੇਐੱਸਡਬਲਯੂ ਸਟੀਲ, ਟਾਟਾ ਸਟੀਲ, ਟਾਈਟਨ, ਰਿਲਾਇੰਸ ਇੰਡਸਟਰੀਜ਼, ਐੱਚਡੀਐੱਫਸੀ ਬੈਂਕ ਅਤੇ ਇੰਫੋਸਿਸ ਦੇ ਸ਼ੇਅਰ ਵਧੇ। ਜਦੋਂ ਕਿ ਲਾਰਸਨ ਐਂਡ ਟੂਬਰੋ, ਮਾਰੂਤੀ, ਨੇਸਲੇ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰ ਘਾਟੇ 'ਚ ਕਾਰੋਬਾਰ ਕਰ ਰਹੇ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ। 

ਇਹ ਵੀ ਪੜ੍ਹੋ - ਸ਼ੇਅਰ ਬਾਜ਼ਾਰ 'ਚ ਪਿਆ ਘਾਟਾ, ਪਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

ਦੂਜੇ ਪਾਸੇ ਸ਼ੁੱਕਰਵਾਰ ਵਾਲੇ ਦਿਨ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.44 ਫ਼ੀਸਦੀ ਘੱਟ ਕੇ 81.96 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 645.72 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਏਅਰ ਇੰਡੀਆ ਦੇ ਪਾਇਲਟ ਦੀ ਦਿੱਲੀ ਏਅਰਪੋਰਟ 'ਤੇ ਮੌਤ, 3 ਮਹੀਨਿਆਂ 'ਚ ਤੀਜੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News