ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 356 ਅੰਕ ਵਧਿਆ, 65,700 ਦੇ ਅੰਕੜੇ ਨੂੰ ਕੀਤਾ ਪਾਰ

Tuesday, Jul 11, 2023 - 11:16 AM (IST)

ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 356 ਅੰਕ ਵਧਿਆ, 65,700 ਦੇ ਅੰਕੜੇ ਨੂੰ ਕੀਤਾ ਪਾਰ

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਲਗਾਤਾਰ ਆਮਦ ਅਤੇ ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਮੰਗਲਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਤੇਜ਼ੀ ਨਾਲ ਖੁੱਲ੍ਹੇ। ਸੈਂਸੈਕਸ ਦੀ ਪ੍ਰਮੁੱਖ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਚ ਖਰੀਦਦਾਰੀ ਨਾਲ ਬਾਜ਼ਾਰ ਨੂੰ ਸਮਰਥਨ ਮਿਲਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 356.13 ਅੰਕ ਵਧ ਕੇ 65,700.30 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 102.45 ਅੰਕਾਂ ਦੇ ਵਾਧੇ ਨਾਲ 19,458.35 'ਤੇ ਕਾਰੋਬਾਰ ਕਰ ਰਿਹਾ ਸੀ।

ਸੈਂਸੈਕਸ ਦੇ ਸ਼ੇਅਰਾਂ 'ਚ ਬਜਾਜ ਫਾਈਨਾਂਸ, ਬਜਾਜ ਫਿਨਸਰਵ, ਮਾਰੂਤੀ, ਮਹਿੰਦਰਾ ਐਂਡ ਮਹਿੰਦਰਾ, ਇੰਡਸਇੰਡ ਬੈਂਕ, ਲਾਰਸਨ ਐਂਡ ਟੂਬਰੋ, ਰਿਲਾਇੰਸ ਇੰਡਸਟਰੀਜ਼ ਅਤੇ ਟਾਈਟਨ ਸ਼ਾਮਲ ਸਨ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ ਸਿਰਫ਼ ਵਿਪਰੋ ਹੀ ਲਾਲ ਨਿਸ਼ਾਨ 'ਚ ਸੀ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ।


author

rajwinder kaur

Content Editor

Related News