ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 385 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ

03/13/2024 10:33:55 AM

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਮਜ਼ਬੂਤ ​​ਰੁਝਾਨ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਦੇ ਵਿਚਕਾਰ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਤੇਜ਼ੀ ਨਾਲ ਖੁੱਲ੍ਹੇ। ITC ਸ਼ੇਅਰਾਂ 'ਚ ਭਾਰੀ ਖਰੀਦਦਾਰੀ ਨਾਲ ਵੀ ਬਾਜ਼ਾਰ ਨੂੰ ਸਮਰਥਨ ਮਿਲਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 384.79 ਅੰਕ ਵਧ ਕੇ 74,052.75 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 111.05 ਅੰਕਾਂ ਦੇ ਵਾਧੇ ਨਾਲ 22,446.75 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਆਈਟੀਸੀ ਦੇ ਸ਼ੇਅਰ ਛੇ ਫ਼ੀਸਦੀ ਤੋਂ ਵੱਧ ਚੜ੍ਹ ਗਏ। ਬ੍ਰਿਟਿਸ਼ ਬਹੁ-ਰਾਸ਼ਟਰੀ ਕੰਪਨੀ BAT PLC ਨੇ ਮੰਗਲਵਾਰ ਨੂੰ ITC Ltd. ਨੇ ਸੰਸਥਾਗਤ ਨਿਵੇਸ਼ਕਾਂ ਨੂੰ ਬਲਕ ਡੀਲ 'ਚ 3.5 ਫ਼ੀਸਦੀ ਹਿੱਸੇਦਾਰੀ ਵੇਚਣ ਦਾ ਐਲਾਨ ਕੀਤਾ ਹੈ। ਵਿਪਰੋ, ਨੇਸਲੇ, ਆਈਸੀਆਈਸੀਆਈ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐੱਲ ਟੈਕਨਾਲੋਜੀਜ਼, ਐੱਚਡੀਐੱਫਸੀ ਬੈਂਕ, ਇੰਫੋਸਿਸ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਵੀ ਵਧੇ। ਜਦੋਂ ਕਿ ਪਾਵਰ ਗਰਿੱਡ, ਐੱਨ.ਟੀ.ਪੀ.ਸੀ., ਟਾਟਾ ਸਟੀਲ ਅਤੇ ਐਕਸਿਸ ਬੈਂਕ ਦੇ ਸ਼ੇਅਰ ਘਾਟੇ 'ਚ ਕਾਰੋਬਾਰ ਕਰ ਰਹੇ ਸਨ। 

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 73.12 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.50 ਫ਼ੀਸਦੀ ਵਧ ਕੇ 82.33 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur