ਘਰੇਲੂ ਬਾਜ਼ਾਰਾਂ ਵਿੱਚ ਸ਼ੁਰੂਆਤੀ ਕਾਰੋਬਾਰ ਵਿੱਚ ਵਾਧਾ, ਸੈਂਸੈਕਸ 182 ''ਤੇ ਪੁੱਜਾ

Thursday, Nov 23, 2023 - 11:03 AM (IST)

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਵਿਚਕਾਰ ਵੀਰਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 182.62 ਅੰਕ ਵਧ ਕੇ 66,205.86 'ਤੇ, ਨਿਫਟੀ 54.35 ਅੰਕ ਵਧ ਕੇ 19,866.20 'ਤੇ ਖੁੱਲ੍ਹਿਆ। ਸੈਂਸੈਕਸ ਦੀਆਂ ਕੰਪਨੀਆਂ ਵਿਚ ਵਿਪਰੋ, ਏਸ਼ੀਅਨ ਪੇਂਟਸ, ਨੇਸਲੇ, ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਿਨਸਰਵ, ਇੰਡਸਇੰਡ ਬੈਂਕ ਅਤੇ ਆਈਟੀਸੀ ਦੇ ਸ਼ੇਅਰ ਵਧੇ। 

ਇਹ ਵੀ ਪੜ੍ਹੋ - ਪੈਸੇ ਨਾਲ ਜੁੜੀਆਂ ਇਹ 5 ਆਦਤਾਂ ਬਦਲ ਸਕਦੀਆਂ ਹਨ ਤੁਹਾਡੀ ਜ਼ਿੰਦਗੀ, ਜ਼ਰੂਰ ਦਿਓ ਧਿਆਨ

ਅਲਟਰਾਟੈਕ ਸੀਮੈਂਟ ਅਤੇ ਹਿੰਦੁਸਤਾਨ ਯੂਨੀਲੀਵਰ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.33 ਫ਼ੀਸਦੀ ਘੱਟ ਕੇ 80.87 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 306.56 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - 22 ਦਿਨਾਂ 'ਚ ਹੋਣਗੇ 38 ਲੱਖ ਵਿਆਹ, 4.47 ਲੱਖ ਕਰੋੜ ਦੇ ਕਾਰੋਬਾਰ ਦੀ ਉਮੀਦ, ਭਲਕੇ ਸ਼ੁਰੂ ਹੋਵੇਗਾ ਮਹੂਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News