ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 289 ਅੰਕ ਫਿਸਲਿਆ, ਨਿਫਟੀ ਵੀ ਡਿੱਗਿਆ

10/03/2022 10:50:53 AM

ਮੁੰਬਈ (ਭਾਸ਼ਾ) - ਕਮਜ਼ੋਰ ਗਲੋਬਲ ਸੰਕੇਤਾਂ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸ਼ੇਅਰ ਬਾਜ਼ਾਰਾਂ ਦੇ ਮਿਆਰੀ ਸੂਚਕਾਂਕ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਬੀਐਸਈ ਦੇ 30 ਸ਼ੇਅਰਾਂ ਵਾਲੇ ਸੂਚਕਾਂਕ ਸੈਂਸੈਕਸ ਵਿੱਚ ਸ਼ੁਰੂਆਤੀ ਕਾਰੋਬਾਰ ਦੌਰਾਨ 288.8 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਤਰ੍ਹਾਂ ਕਾਰੋਬਾਰੀ ਦਿਨ ਦੀ ਸ਼ੁਰੂਆਤ 'ਚ ਸੈਂਸੈਕਸ 57,138.12 ਅੰਕਾਂ 'ਤੇ ਫਿਸਲ ਗਿਆ। ਇਸੇ ਤਰ੍ਹਾਂ ਐੱਨਐੱਸਈ ਦੇ ਸਟੈਂਡਰਡ ਇੰਡੈਕਸ ਨਿਫਟੀ 'ਚ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ 79.4 ਅੰਕਾਂ ਦੀ ਕਮਜ਼ੋਰੀ ਦੇਖਣ ਨੂੰ ਮਿਲੀ ਅਤੇ ਇਹ 17,014.95 ਅੰਕ 'ਤੇ ਆ ਗਿਆ। 

ਟਾਪ ਲੂਜ਼ਰਜ਼

ਕੋਟਕ ਮਹਿੰਦਰਾ ਬੈਂਕ, ਟਾਈਟਨ, ਮਾਰੂਤੀ ਸੁਜ਼ੂਕੀ, ਏਸ਼ੀਅਨ ਪੇਂਟਸ, ਇੰਫੋਸਿਸ, ਇੰਡਸਇੰਡ ਬੈਂਕ, ਟਾਟਾ ਸਟੀਲ, ਆਈਟੀਸੀ 

ਟਾਪ ਗੇਨਰਜ਼

ਐਨਟੀਪੀਸੀ, ਸਨ ਫਾਰਮਾ, ਰਿਲਾਇੰਸ ਇੰਡਸਟਰੀਜ਼ , ਅਲਟਰਾਟੈੱਕ ਸੀਮੈਂਟ 

ਗਲੋਬਲ ਬਾਜ਼ਾਰਾਂ ਦਾ ਹਾਲ

ਹੋਰ ਏਸ਼ੀਆਈ ਬਾਜ਼ਾਰਾਂ ਵਿੱਚ, ਸ਼ੰਘਾਈ ਅਤੇ ਹਾਂਗਕਾਂਗ ਵਿੱਚ ਸੂਚਕਾਂਕ ਵਿੱਚ ਗਿਰਾਵਟ ਦੇਖੀ ਗਈ, ਜਦੋਂ ਕਿ ਟੋਕੀਓ ਵਿੱਚ ਉਨ੍ਹਾਂ ਨੇ ਲਾਭ ਦਰਜ ਕੀਤਾ। ਸ਼ੁੱਕਰਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦ ਹੋਏ। ਇਸ ਦੌਰਾਨ, ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 2.62 ਫੀਸਦੀ ਵਧ ਕੇ 87.37 ਡਾਲਰ ਪ੍ਰਤੀ ਬੈਰਲ ਹੋ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰ ਤੋਂ ਮੁੜ ਨਿਕਾਸੀ ਸ਼ੁਰੂ ਕਰ ਦਿੱਤੀ ਹੈ। ਸ਼ੇਅਰ ਬਾਜ਼ਾਰ ਤੋਂ ਉਪਲਬਧ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 1,565.31 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur