ਸ਼ੇਅਰ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 127 ਅੰਕ ਫਿਸਲਿਆ ਅਤੇ ਨਿਫਟੀ 12001 ਦੇ ਪੱਧਰ ''ਤੇ ਬੰਦ

12/03/2019 3:45:19 PM

ਨਵੀਂ ਦਿੱਲੀ—ਭਾਰਤੀ ਸ਼ੇਅਰ ਬਾਜ਼ਾਰ ਅੱਜ ਗਿਰਾਵਟ ਦੇ ਨਾਲ ਬੰਦ ਹੋਇਆ ਹੈ। ਕਾਰੋਬਾਰ ਦੇ ਅੰਤ 'ਚ ਸੈਂਸੈਕਸ 126.72 ਅੰਕ ਭਾਵ 0.31 ਫੀਸਦੀ ਡਿੱਗ ਕੇ 40,675.45 'ਤੇ ਅਤੇ ਨਿਫਟੀ 46.90 ਅੰਕ ਭਾਵ 0.39 ਫੀਸਦੀ ਡਿੱਗ ਕੇ 12,001.30 ਦੇ ਪੱਧਰ 'ਤੇ ਬੰਦ ਹੋਇਆ ਹੈ।
ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਵਾਧਾ
ਅੱਜ ਦੇ ਕਾਰੋਬਾਰ 'ਚ ਦਿੱਗਜ ਸ਼ੇਅਰਾਂ ਦੇ ਨਾਲ ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲਿਆ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.47 ਫੀਸਦੀ ਅਤੇ ਮਿਡਕੈਪ ਇੰਡੈਕਸ 0.16 ਫੀਸਦੀ ਵਧ ਕੇ ਬੰਦ ਹੋਇਆ ਹੈ।
ਬੈਂਕਿੰਗ ਸ਼ੇਅਰਾਂ 'ਚ ਗਿਰਾਵਟ
ਬੈਂਕ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਬੈਂਕ ਨਿਫਟੀ ਇੰਡੈਕਸ 177 ਅੰਕ ਡਿੱਗ ਕੇ 31946 ਦੇ ਪੱਧਰ 'ਤੇ ਬੰਦ ਹੋਇਆ ਹੈ। ਅੱਜ ਆਈ.ਟੀ., ਫਾਰਮਾ ਇੰਡੈਕਸ 'ਚ ਗਿਰਾਵਟ ਦੇਖਣ ਨੂੰ ਮਿਲੀ। ਨਿਫਟੀ ਦਾ ਆਈ.ਟੀ. ਇੰਡੈਕਸ 0.82 ਫੀਸਦੀ, ਫਾਰਮਾ ਇੰਡੈਕਸ 1.01 ਫੀਸਦੀ ਡਿੱਗ ਕੇ ਬੰਦ ਹੋਏ ਹਨ।
ਟਾਪ ਲੂਜ਼ਰਸ
ਬਜਾਜ ਆਟੋ,ਬਜਾਜ ਫਿਨਸਰਵ, ਟੀ.ਸੀ.ਐੱਸ., ਇੰਫੋਸਿਸ, ਕੋਟਕ ਮਹਿੰਦਰਾ, ਐੱਚ.ਡੀ.ਐੱਫ.ਸੀ.
ਟਾਪ ਲੂਜ਼ਰਸ
ਯੈੱਸ ਬੈਂਕ, ਭਾਰਤੀ ਏਅਰਟੈੱਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਸਟੀਲ, ਅਦਾਨੀ ਪੋਟਰਸ, ਵੇਦਾਂਤਾ, ਮਹਿੰਦਰਾ ਐਂਡ ਮਹਿੰਦਰਾ

Aarti dhillon

This news is Content Editor Aarti dhillon