ਸੈਂਸੈਕਸ ''ਚ 238 ਅੰਕ ਦਾ ਉਛਾਲ, ਨਿਫਟੀ 10,520 ਦੇ ਪਾਰ ਖੁੱਲ੍ਹਾ

10/15/2018 9:15:26 AM

ਮੁੰਬਈ— ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 238.25 ਅੰਕ ਚੜ੍ਹ ਕੇ 34,971.83 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 51.70 ਅੰਕ ਦੀ ਤੇਜ਼ੀ ਨਾਲ 10,524.20 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 135 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 48 ਅੰਕ ਦੀ ਹਲਕੀ ਤੇਜ਼ੀ ਦੇਖਣ ਨੂੰ ਮਿਲੀ ਹੈ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 73.83 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਬੀਤੇ ਕਾਰੋਬਾਰੀ ਦਿਨ ਰੁਪਏ 'ਚ ਚੰਗੀ ਮਜਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ 53 ਪੈਸੇ ਚੜ੍ਹ ਕੇ 73.56 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਇਲਾਵਾ ਨਿਵੇਸ਼ਕਾਂ ਦੀ ਨਜ਼ਰ ਇੰਡਸਇੰਡ ਬੈਂਕ ਲਿਮਟਿਡ, ਇੰਡੀਆਬੁਲਸ ਹਾਊਸਿੰਗ ਫਾਈਨਾਂਸ ਲਿਮਟਿਡ, ਸਾਊਥ ਇੰਡੀਅਨ ਬੈਂਕ, ਡੈਲਟਾ ਕਾਰਪ ਲਿਮਟਿਡ ਦੇ ਨਤੀਜਿਆਂ 'ਤੇ ਹੋਵੇਗੀ। 

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਮਜਬੂਤੀ 'ਚ ਬੰਦ ਹੋਏ ਸਨ ਪਰ ਅੱਜ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 315 ਅੰਕ ਡਿੱਗ ਕੇ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ। ਚੀਨ ਦਾ ਬਾਜ਼ਾਰ ਸ਼ੰਘਾਈ 10 ਅੰਕ ਡਿੱਗ ਕੇ 2,597 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 315 ਅੰਕ ਡਿੱਗ ਕੇ 22,379 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 8.50 ਅੰਕ ਕਮਜ਼ੋਰ ਹੋ ਕੇ 10,470 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 250 ਅੰਕ ਦੀ ਗਿਰਾਵਟ ਨਾਲ 25,546 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.43 ਫੀਸਦੀ ਡਿੱਗ ਕੇ 2,152 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।


Related News