ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਉਛਾਲ, ਸੈਂਸੈਕਸ 321 ਅੰਕ ਚੜ੍ਹਿਆ

Thursday, Feb 08, 2024 - 11:00 AM (IST)

ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਉਛਾਲ, ਸੈਂਸੈਕਸ 321 ਅੰਕ ਚੜ੍ਹਿਆ

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ ਦੇ ਵਿਆਜ ਦਰਾਂ 'ਤੇ ਫ਼ੈਸਲੇ ਤੋਂ ਪਹਿਲਾਂ ਗਲੋਬਲ ਬਾਜ਼ਾਰਾਂ 'ਚ ਤੇਜ਼ੀ ਦੇ ਵਿਚਕਾਰ ਵੀਰਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 321.42 ਅੰਕ ਚੜ੍ਹ ਕੇ 72,473.42 ਅੰਕ 'ਤੇ ਪਹੁੰਚ ਗਿਆ। ਨਿਫਟੀ 80.55 ਅੰਕ ਵਧ ਕੇ 22,011.05 'ਤੇ ਪਹੁੰਚ ਗਿਆ। ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ 'ਚ ਪਾਵਰਗਰਿਡ ਦੇ ਸ਼ੇਅਰ ਚਾਰ ਫ਼ੀਸਦੀ ਤੋਂ ਜ਼ਿਆਦਾ ਵਧੇ ਹਨ। 

ਇਹ ਵੀ ਪੜ੍ਹੋ - ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ

ਐੱਚਸੀਐੱਲ ਟੈਕਨਾਲੋਜੀਜ਼, ਇੰਡਸਇੰਡ ਬੈਂਕ, ਸਟੇਟ ਬੈਂਕ ਆਫ ਇੰਡੀਆ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਐੱਨਟੀਪੀਸੀ ਦੇ ਸ਼ੇਅਰਾਂ ਵਿਚ ਵਾਧਾ ਹੋਇਆ। ਆਈਟੀਸੀ, ਮਾਰੂਤੀ, ਬਜਾਜ ਫਾਈਨਾਂਸ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 1,691.02 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - 20 ਸਾਲ ਦੀ ਹੋਈ Facebook, Mark Zuckerberg ਨੇ ਸਾਂਝੀ ਕੀਤੀ 2004 ਦੀ ਪ੍ਰੋਫਾਈਲ ਫੋਟੋ, ਆਖੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News