ਸੈਂਸੈਕਸ ਦੀਆਂ ਟਾਪ 10 ''ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 2.4 ਲੱਖ ਕਰੋੜ ਵਧਿਆ

11/17/2019 11:49:16 AM

ਨਵੀਂ ਦਿੱਲੀ—ਸੈਂਸੈਕਸ ਦੀਆਂ ਟਾਪ 10 'ਚੋਂ ਛੇ ਦਾ ਬਾਜ਼ਾਰ ਪੂੰਜੀਕਰਨ (ਮਾਰਕਿਟ ਕੈਪ) 2.4 ਲੱਖ ਕਰੋੜ ਰੁਪਏ ਵੱਧ ਗਿਆ ਹੈ। ਸਭ ਤੋਂ ਜ਼ਿਆਦਾ ਲਾਭ 'ਚ ਟਾਟਾ ਕੰਸਲਟੈਂਸੀ ਸਰਵਿਸੇਜ਼ (ਟੀ.ਸੀ.ਐੱਸ.) ਰਹੀ। ਇਸ ਦੇ ਇਲਾਵਾ ਰਿਲਾਇੰਸ ਇੰਡਸਟਰੀਜ਼, ਐੱਚ.ਡੀ.ਐੱਫ.ਸੀ. ਬੈਂਕ, ਕੋਟਕ ਮਹਿੰਦਰਾ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ ਭਾਰਤੀ ਸਟੇਟ ਬੈਂਕ ਦੇ ਬਾਜ਼ਾਰ ਪੂੰਜੀਕਰਨ 'ਚ ਵਾਧਾ ਹੋਇਆ ਹੈ। ਉੱਧਰ ਦੂਜੇ ਪਾਸੇ ਹਿੰਦੁਸਤਾਨ ਯੂਨੀਲੀਵਰ, ਇੰਫੋਸਿਸ, ਆਈ.ਟੀ.ਸੀ. ਅਤੇ ਐੱਚ.ਡੀ.ਐੱਫ.ਸੀ.ਦੇ ਬਾਜ਼ਾਰ ਪੂੰਜੀਕਰਨ 'ਚ ਗਿਰਾਵਟ ਆਈ।
ਹਫਤੇ ਦੇ ਦੌਰਾਨ ਟੀ.ਸੀ.ਐੱਸ. ਦਾ ਬਾਜ਼ਾਰ ਮੁੱਲਾਂਕਣ 1,93,666.73 ਕਰੋੜ ਰੁਪਏ ਦੇ ਵਾਧੇ ਨਾਲ 8,16,068.63 ਕਰੋੜ ਰੁਪਏ 'ਤੇ ਪਹੁੰਚ ਗਿਆ। ਐੱਚ.ਡੀ.ਐੱਫ.ਸੀ. ਬੈਂਕ ਦਾ ਬਾਜ਼ਾਰ ਪੂੰਜੀਕਰਨ 12,917.96 ਕਰੋੜ ਰੁਪਏ ਦੇ ਵਾਧੇ ਨਾਲ 6,99,704.93 ਕਰੋੜ ਰੁਪਏ ਅਤੇ ਕੋਟਕ ਮਹਿੰਦਰਾ ਬੈਂਕ ਦਾ 4,355.08 ਕਰੋੜ ਰੁਪਏ ਦੇ ਵਾਧੇ ਨਾਲ 3,10,012.67 ਕਰੋੜ ਰੁਪਏ 'ਤੇ ਪਹੁੰਚ ਗਿਆ। ਆਈ.ਸੀ.ਆਈ.ਸੀ.ਆਈ. ਬੈਂਕ ਦਾ ਬਾਜ਼ਾਰ ਮੁੱਲਾਂਕਣ 6,430.30 ਕਰੋੜ ਰੁਪਏ ਵਧ ਕੇ 3,22,725.86 ਕਰੋੜ ਰੁਪਏ 'ਤੇ ਅਤੇ ਐੱਸ.ਬੀ.ਆਈ. ਦੀ 5,488.63 ਕਰੋੜ ਰੁਪਏ ਦੇ ਵਾਧੇ ਨਾਲ 2,87,372.49 ਕਰੋੜ ਰੁਪਏ 'ਤੇ ਪਹੁੰਚ ਗਈ। ਇਸ ਰੁਖ ਦੇ ਉਲਟ ਹਿੰਦੁਸਤਾਨ ਯੂਨੀਲੀਵਰ ਦਾ ਬਾਜ਼ਾਰ ਪੂੰਜੀਕਰਨ 6,277.96 ਕਰੋੜ ਰੁਪਏ ਘਟ ਕੇ 4,45,355.96 ਕਰੋੜ ਰੁਪਏ ਰਹਿ ਗਿਆ।
ਇੰਫੋਸਿਸ ਦਾ ਬਾਜ਼ਾਰ ਪੂੰਜੀਕਰਨ 1,932.77 ਕਰੋੜ ਰੁਪਏ ਘਟ ਕੇ 3,02,349.51 ਕਰੋੜ ਰੁਪਏ 'ਤੇ ਅਤੇ ਆਈ.ਟੀ.ਸੀ. ਦਾ 12,041.92 ਕਰੋੜ ਰੁਪਏ ਦੀ ਗਿਰਾਵਟ ਆਈ ਅਤੇ ਇਹ 3,84,199.95 ਕਰੋੜ ਰੁਪਏ 'ਤੇ ਗਿਆ। ਟਾਪ 10 ਕੰਪਨੀਆਂ ਦੀ ਸੂਚੀ 'ਚ ਰਿਲਾਇੰਸ ਇੰਡਸਟਰੀਜ਼ ਸਭ ਤੋਂ ਅੱਗੇ ਰਹੀ। ਉਸ ਦੇ ਬਾਅਦ ਲੜੀਵਾਰ ਟੀ.ਸੀ.ਐੱਸ., ਐੱਚ.ਡੀ.ਐੱਫ.ਸੀ. ਬੈਂਕ, ਐੱਚ.ਯੂ.ਏ.ਐੱਲ., ਐੱਚ.ਡੀ.ਐੱਫ.ਸੀ., ਆਈ.ਸੀ.ਆਈ.ਸੀ.ਆਈ. ਬੈਂਕ, ਕੋਟਕ ਮਹਿੰਦਰਾ ਬੈਂਕ, ਆਈ.ਟੀ.ਸੀ., ਇੰਫੋਸਿਸ ਅਤੇ ਐੱਸ.ਬੀ.ਆਈ. ਦਾ ਸਥਾਨ ਰਿਹਾ। ਬੀਤੇ ਹਫਤੇ ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 33.08 ਅੰਕ ਜਾਂ 0.08 ਫੀਸਦੀ ਦੇ ਲਾਭ 'ਚ ਰਿਹਾ।

Aarti dhillon

This news is Content Editor Aarti dhillon