ਕਮਜ਼ੋਰ ਗਲੋਬਲ ਰੁਝਾਨ, ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸੈਂਸੈਕਸ ਸ਼ੁਰੂਆਤੀ ਕਾਰੋਬਾਰ ''ਚ 533 ਅੰਕ ਟੁੱਟਿਆ

Wednesday, Oct 04, 2023 - 10:20 AM (IST)

ਕਮਜ਼ੋਰ ਗਲੋਬਲ ਰੁਝਾਨ, ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸੈਂਸੈਕਸ ਸ਼ੁਰੂਆਤੀ ਕਾਰੋਬਾਰ ''ਚ 533 ਅੰਕ ਟੁੱਟਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਵਿਚਾਲੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 533.13 ਅੰਕ ਡਿੱਗ ਕੇ 64,978.97 ਅੰਕ 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 153.35 ਅੰਕਾਂ ਦੀ ਗਿਰਾਵਟ ਨਾਲ 19,375.40 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ 'ਚ ਐੱਨ.ਟੀ.ਪੀ.ਸੀ., ਐਕਸਿਸ ਬੈਂਕ, ਇੰਡਸਇੰਡ ਬੈਂਕ, ਮਾਰੂਤੀ, ਅਲਟਰਾਟੈਕ ਸੀਮੈਂਟ, ਆਈਸੀਆਈਸੀਆਈ ਬੈਂਕ, ਟਾਟਾ ਸਟੀਲ ਅਤੇ ਬਜਾਜ ਫਿਨਸਰਵ ਦੇ ਸ਼ੇਅਰ ਘਾਟੇ 'ਚ ਸਨ। 

ਇਹ ਵੀ ਪੜ੍ਹੋ : ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ

ਦੂਜੇ ਪਾਸੇ ਨੈਸਲੇ, ਹਿੰਦੁਸਤਾਨ ਯੂਨੀਲੀਵਰ, ਐੱਚਡੀਐੱਫਸੀ ਬੈਂਕ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰ ਮੁਨਾਫੇ ਵਿੱਚ ਕਾਰੋਬਾਰ ਕਰ ਰਹੇ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਲ ਰੰਗ 'ਚ ਰਿਹਾ। ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਕਾਰੋਬਾਰ ਕਰ ਰਿਹਾ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਇਕ ਫ਼ੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.10 ਫ਼ੀਸਦੀ ਘੱਟ ਕੇ 90.83 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 2,034.14 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਮਗਰੋਂ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News