ਗੰਢਿਆਂ ਦੇ ਨਿਰਯਾਤ ''ਤੇ ਸ਼ਰਦ ਪਵਾਰ ਦਾ ਵੱਡਾ ਬਿਆਨ, ਕਿਹਾ-ਸਰਕਾਰ ਵਾਪਸ ਲਵੇ ਫ਼ੈਸਲਾ
Monday, Dec 11, 2023 - 05:13 PM (IST)
ਨਾਸਿਕ (ਭਾਸ਼ਾ) - ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੋਂ ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਨਾਲ ਹੀ ਕਿਹਾ ਕਿ ਸਰਕਾਰ ਕਿਸਾਨਾਂ ਦੀ ਮਿਹਨਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਸਰਕਾਰ ਨੇ ਹਾਲ ਹੀ 'ਚ ਅਗਲੇ ਸਾਲ 31 ਮਾਰਚ ਤੱਕ ਗੰਢਿਆਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ - ਵੱਧਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੰਨੇ ਰੁਪਏ ਸਸਤੇ ਹੋਣਗੇ ਗੰਢੇ
ਉਹਨਾਂ ਨੇ ਕਿਹਾ ਕਿ ਸਰਕਾਰ ਨੇ ਇਹ ਕਦਮ ਗੰਢਿਆਂ ਦੀਆਂ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਅਤੇ ਇਸ ਦੀ ਉਪਲਬਧਤਾ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਹੈ ਪਰ ਗੰਢੇ ਉਤਪਾਦਕ ਕਿਸਾਨ ਇਸ ਫ਼ੈਸਲੇ ਤੋਂ ਖੁਸ਼ ਨਹੀਂ ਹਨ। ਸਰਕਾਰ ਦੇ ਇਸ ਫ਼ੈਸਲੇ ਦਾ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਗੰਢੇ ਦੇ ਉਤਪਾਦਕ ਕਿਸਾਨ ਵੀ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ
ਦੇਸ਼ ਭਰ ਵਿੱਚ ਗੰਢੇ ਉਤਪਾਦਨ ਵਿੱਚ ਮੋਹਰੀ ਰਹੇ ਨਾਸਿਕ ਜ਼ਿਲ੍ਹੇ ਦੇ ਚੰਦਵਾੜ ਪਿੰਡ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਕਿਹਾ ਕਿ ਕਿਸਾਨਾਂ ਨੂੰ ਇੱਕਜੁੱਟ ਹੋ ਕੇ ਆਪਣੀਆਂ ਮੰਗਾਂ ਉਠਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ, ‘‘ਇਸ ਮਾਮਲੇ ਵਿੱਚ ਨਾਸਿਕ ਹੀ ਰਾਹ ਦਿਖਾ ਸਕਦਾ ਹੈ।’’ ਸਾਬਕਾ ਕੇਂਦਰੀ ਖੇਤੀ ਮੰਤਰੀ ਪਵਾਰ ਨੇ ਕਿਹਾ ਕਿ ਗੰਢਿਆਂ ਦੀ ਕਾਸ਼ਤਕਾਰ ਛੋਟੇ ਕਿਸਾਨ ਹਨ ਅਤੇ ਚੰਗੀ ਫ਼ਸਲ ਲੈਣ ਲਈ ਸਖ਼ਤ ਮਿਹਨਤ ਕਰਦੇ ਹਨ।
ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ
ਉਨ੍ਹਾਂ ਨੇ ਕਿਹਾ ਕਿ ਉਹ ਖੇਤੀਬਾੜੀ ਮੰਤਰੀ ਹੁੰਦਿਆਂ ਕਦੇ ਵੀ ਗੰਢਿਆਂ ਦੀਆਂ ਕੀਮਤਾਂ ਘਟਾਉਣ ਜਾਂ ਇਸ ਦੀ ਬਰਾਮਦ 'ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਪਵਾਰ ਨੇ ਕਿਹਾ, ''ਕੇਂਦਰ ਸਰਕਾਰ ਦੇ ਗੰਢਿਆਂ ਦੀ ਬਰਾਮਦ 'ਤੇ ਪਾਬੰਦੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।'' ਇਸ ਦੇ ਨਾਲ ਹੀ ਅੰਗੂਰ ਉਤਪਾਦਕ ਕਿਸਾਨਾਂ ਲਈ ਸਥਿਤੀ ਪ੍ਰਤੀਕੂਲ ਹੋਣ ਦਾ ਖਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਨੇ ਅੰਗੂਰਾਂ ਦੀ ਦਰਾਮਦ 'ਤੇ 160 ਰੁਪਏ ਡਿਊਟੀ ਲਗਾ ਦਿੱਤੀ ਹੈ। ਇਸ ਨਾਲ ਅੰਗੂਰ ਉਤਪਾਦਕ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8