ਸ਼ੇਅਰ ਬਾਜ਼ਾਰ : ਸੈਂਸੈਕਸ, ਨਿਫਟੀ ਨੇ ਸ਼ੁਰੂਆਤੀ ਲਾਭ ਗੁਆਏ, ਬੈਂਕਿੰਗ-ਫਾਰਮਾ ਸਮੇਤ ਸਾਰੇ ਸੈਕਟਰ ਡਿੱਗੇ

Monday, Oct 07, 2024 - 01:39 PM (IST)

ਸ਼ੇਅਰ ਬਾਜ਼ਾਰ : ਸੈਂਸੈਕਸ, ਨਿਫਟੀ ਨੇ ਸ਼ੁਰੂਆਤੀ ਲਾਭ ਗੁਆਏ, ਬੈਂਕਿੰਗ-ਫਾਰਮਾ ਸਮੇਤ ਸਾਰੇ ਸੈਕਟਰ ਡਿੱਗੇ

ਮੁੰਬਈ (ਭਾਸ਼ਾ) - ਘਰੇਲੂ ਸੂਚਕਾਂਕ ਨੇ ਸ਼ੁਰੂਆਤੀ ਲਾਭ ਗੁਆ ਦਿੱਤਾ ਅਤੇ ਸੋਮਵਾਰ ਦੁਪਹਿਰ ਨੂੰ ਗਿਰਾਵਟ ਨਾਲ ਕਾਰੋਬਾਰ ਕੀਤਾ। ਬੀ.ਐੱਸ.ਈ. ਦਾ ਸੈਂਸੈਕਸ ਦੁਪਹਿਰ ਦੇ ਕਾਰੋਬਾਰ 'ਚ 215.18 ਫੀਸਦੀ ਡਿੱਗ ਕੇ 81,473.27 ਅੰਕ 'ਤੇ ਆ ਗਿਆ, ਜਦੋਂ ਕਿ ਇਹ ਸਵੇਰੇ 449.32 ਅੰਕ ਵਧਿਆ ਸੀ। ਦਿਨ ਦੇ ਦੌਰਾਨ ਸੈਂਸੈਕਸ 82,137.77 ਦੇ ਉੱਚ ਪੱਧਰ ਤੋਂ 548.83 ਅੰਕ ਡਿੱਗ ਕੇ 81,139.62 ਅੰਕ 'ਤੇ ਆ ਗਿਆ। 

ਇਹ ਵੀ ਪੜ੍ਹੋ :     ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ

ਦੂਜੇ ਪਾਸੇ NSE ਨਿਫਟੀ ਵੀ 191.65 ਅੰਕ ਡਿੱਗ ਕੇ 24,822.95 'ਤੇ ਆ ਗਿਆ। ਸ਼ੁਰੂਆਤੀ ਕਾਰੋਬਾਰ 'ਚ ਇਹ 25,143 ਅੰਕਾਂ ਤੋਂ 24,798.65 ਅੰਕਾਂ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ 'ਚ ਸੂਚੀਬੱਧ 30 ਕੰਪਨੀਆਂ 'ਚੋਂ ਐੱਨ.ਟੀ.ਪੀ.ਸੀ., ਅਡਾਨੀ ਪੋਰਟਸ ਅਤੇ ਸਪੈਸ਼ਲ ਇਕਨਾਮਿਕ ਜ਼ੋਨ, ਪਾਵਰਗਰਿਡ, ਟਾਈਟਨ, ਜੇ.ਐੱਸ.ਡਬਲਯੂ. ਸਟੀਲ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਆਈਟੀਸੀ, ਭਾਰਤੀ ਏਅਰਟੈੱਲ, ਇਨਫੋਸਿਸ, ਆਈਸੀਆਈਸੀਆਈ ਬੈਂਕ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਵਾਧੇ ਵਿਚ ਕਾਰੋਬਾਰ ਕਰਦੇ ਦੇਖੇ ਗਏ।

ਇਹ ਵੀ ਪੜ੍ਹੋ :     E-Scooter ਦੀਆਂ ਕੀਮਤਾਂ 'ਚ ਵੱਡੀ ਕਟੌਤੀ, ਇੰਝ 50 ਹਜ਼ਾਰ ਰੁਪਏ ਤੋਂ ਵੀ ਮਿਲੇਗਾ ਸਸਤਾ

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਸੋਮਵਾਰ ਨੂੰ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਜਾਪਾਨ ਦਾ ਨਿੱਕੇਈ 225 ਮੁਨਾਫੇ 'ਚ ਰਿਹਾ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.14 ਫੀਸਦੀ ਡਿੱਗ ਕੇ 77.94 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸ਼ੁੱਕਰਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 9,896.95 ਕਰੋੜ ਰੁਪਏ ਦੇ ਸ਼ੇਅਰ ਵੇਚੇ। ਜਦੋਂ ਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ 8,905.08 ਕਰੋੜ ਰੁਪਏ ਦਾ ਨਿਵੇਸ਼ ਕੀਤਾ।

ਇਹ ਵੀ ਪੜ੍ਹੋ :    ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ
     
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Harinder Kaur

Content Editor

Related News