ਸ਼ੇਅਰ ਬਾਜ਼ਾਰ : ਸੈਂਸੈਕਸ 178 ਅੰਕ ਵਧਿਆ, ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ ''ਤੇ ਪਹੁੰਚਿਆ
Monday, Mar 04, 2024 - 10:26 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਤੇਜ਼ੀ ਦੇ ਰੁਖ ਦਰਮਿਆਨ ਸੋਮਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵੀ ਮਜ਼ਬੂਤੀ ਨਾਲ ਖੁੱਲ੍ਹੇ। ਇਸ ਦੌਰਾਨ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। ਉਮੀਦ ਨਾਲੋਂ ਬਿਹਤਰ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਅੰਕੜਿਆਂ ਕਾਰਨ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਦਾ ਰੁਝਾਨ ਹੈ।
ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 177.73 ਅੰਕ ਵਧ ਕੇ 73,983.88 'ਤੇ ਖੁੱਲ੍ਹਿਆ। ਨਿਫਟੀ 22,440.90 ਅੰਕਾਂ ਦੇ ਸਭ ਤੋਂ ਉੱਚੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।
ਟਾਪ ਗੇਨਰਜ਼
NTPC, ਪਾਵਰ ਗਰਿੱਡ, ਭਾਰਤੀ ਏਅਰਟੈੱਲ, ਇੰਡਸਇੰਡ ਬੈਂਕ,ਮਾਰੂਤੀ
ਟਾਪ ਲੂਜ਼ਰਜ਼
JSW ਸਟੀਲ, ਟਾਟਾ ਸਟੀਲ, ਟਾਈਟਨ, ਮਹਿੰਦਰਾ ਐਂਡ ਮਹਿੰਦਰਾ
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ।
ਹਾਂਗਕਾਂਗ ਦੇ ਹੈਂਗ ਸੇਂਗ 'ਚ ਗਿਰਾਵਟ ਦੇਖਣ ਨੂੰ ਮਿਲੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਸ਼ਨੀਵਾਰ ਨੂੰ ਸ਼ੁੱਧ 81.87 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।