ਸ਼ੇਅਰ ਬਾਜ਼ਾਰ : ਸੈਂਸੈਕਸ 89 ਅੰਕ ਚੜ੍ਹਿਆ, ਨਿਫਟੀ ਵੀ ਵਾਧਾ ਲੈ ਕੇ ਖੁੱਲ੍ਹਿਆ
Thursday, Apr 27, 2023 - 10:43 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਮਜ਼ਬੂਤੀ ਨਾਲ ਖੁੱਲ੍ਹਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 88.71 ਅੰਕ ਵਧ ਕੇ 60,389.29 ਅੰਕ 'ਤੇ ਪਹੁੰਚ ਗਿਆ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 19.40 ਅੰਕਾਂ ਦੇ ਵਾਧੇ ਨਾਲ 17,833 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।
ਟਾਪ ਗੇਨਰਜ਼
ਕੋਟਕ ਮਹਿੰਦਰਾ ਬੈਂਕ, ਬਜਾਜ ਫਾਈਨਾਂਸ, ਬਜਾਜ ਫਿਨਸਰਵ, ਇੰਡਸਇੰਡ ਬੈਂਕ, ਆਈਟੀਸੀ, ਰਿਲਾਇੰਸ ਇੰਡਸਟਰੀਜ਼, ਲਾਰਸਨ ਐਂਡ ਟੂਬਰੋ ਅਤੇ ਮਹਿੰਦਰਾ ਐਂਡ ਮਹਿੰਦਰਾ
ਟਾਪ ਲੂਜ਼ਰਜ਼
ਪਾਵਰ ਗਰਿੱਡ, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ, ਏਸ਼ੀਅਨ ਪੇਂਟਸ, ਹਿੰਦੁਸਤਾਨ ਯੂਨੀਲੀਵਰ, ਐਕਸਿਸ ਬੈਂਕ
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਇਸ ਦੇ ਨਾਲ ਹੀ ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗਸੇਂਗ ਨੁਕਸਾਨ ਨਾਲ ਕਾਰੋਬਾਰ ਕਰ ਰਿਹਾ ਹੈ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਇਆ
ਇਹ ਵੀ ਪੜ੍ਹੋ : Google ਦੀ ਅਪੀਲ ’ਤੇ ਮੁਕਾਬਲੇਬਾਜ਼ ਕਮਿਸ਼ਨ, ADIF ਨੂੰ ਨੋਟਿਸ ਜਾਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।