ਸ਼ੇਅਰ ਬਾਜ਼ਾਰ : ਸੈਂਸੈਕਸ 500 ਤੋਂ ਵੱਧ ਅੰਕ ਵਧਿਆ , ਨਿਫਟੀ ਵੀ 140 ਅੰਕ ਚੜ੍ਹਿਆ

Tuesday, Dec 03, 2024 - 11:44 AM (IST)

ਸ਼ੇਅਰ ਬਾਜ਼ਾਰ : ਸੈਂਸੈਕਸ 500 ਤੋਂ ਵੱਧ ਅੰਕ ਵਧਿਆ , ਨਿਫਟੀ ਵੀ 140 ਅੰਕ ਚੜ੍ਹਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਮਜ਼ਬੂਤ ​​ਰੁਖ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਵਿਚ ਵਾਧਾ ਹੋਇਆ। BSE ਸੈਂਸੈਕਸ 'ਚ 500 ਤੋਂ ਜ਼ਿਆਦਾ ਅੰਕਾਂ ਦੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਨਿਫਟੀ 'ਚ ਵੀ 140 ਅੰਕਾਂ ਦੀ ਤੇਜ਼ੀ ਹੈ।
ਅੱਜ ਯਾਨੀ 3 ਦਸੰਬਰ ਨੂੰ ਸੈਂਸੈਕਸ 500 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 80,750 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਵੀ 140 ਅੰਕ ਚੜ੍ਹ ਕੇ 24,410 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਸੈਂਸੈਕਸ ਦੇ 30 ਸਟਾਕਾਂ ਵਿੱਚੋਂ 20 ਵੱਧ ਰਹੇ ਹਨ ਅਤੇ 10 ਘਟ ਰਹੇ ਹਨ। ਨਿਫਟੀ ਦੇ 50 ਸਟਾਕਾਂ ਵਿੱਚੋਂ 33 ਵੱਧ ਰਹੇ ਹਨ ਅਤੇ 17 ਵਿੱਚ ਗਿਰਾਵਟ ਹੈ। ਐਨਐਸਈ ਸੈਕਟਰਲ ਇੰਡੈਕਸ ਵਿੱਚ ਐਫਐਮਸੀਜੀ ਅਤੇ ਫਾਰਮਾ ਨੂੰ ਛੱਡ ਕੇ ਸਾਰੇ ਸੈਕਟਰ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ।

ਟਾਪ ਗੇਨਰਜ਼

ਸੈਂਸੈਕਸ ਵਿੱਚ ਸੂਚੀਬੱਧ 30 ਕੰਪਨੀਆਂ ਵਿੱਚ ਅਡਾਨੀ ਪੋਰਟਸ, ਸਟੇਟ ਬੈਂਕ ਆਫ਼ ਇੰਡੀਆ, ਐਚਡੀਐਫਸੀ ਬੈਂਕ, ਜੇਐਸਡਬਲਯੂ ਸਟੀਲ, ਇੰਡਸਇੰਡ ਬੈਂਕ, ਬਜਾਜ ਫਾਈਨਾਂਸ ਅਤੇ ਜੇਐਸਡਬਲਯੂ ਸਟੀਲ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ।

ਟਾਪ ਲੂਜ਼ਰਜ਼

ਆਈਟੀਸੀ, ਭਾਰਤੀ ਏਅਰਟੈੱਲ, ਸਨ ਫਾਰਮਾ ਅਤੇ ਪਾਵਰ ਗਰਿੱਡ ਦੇ ਸ਼ੇਅਰ ਡਿੱਗੇ। 

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। ਅਮਰੀਕੀ ਬਾਜ਼ਾਰ ਸੋਮਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.13 ਫੀਸਦੀ ਦੇ ਵਾਧੇ ਨਾਲ 71.92 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸੋਮਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 238.28 ਕਰੋੜ ਰੁਪਏ ਦੇ ਸ਼ੇਅਰ ਵੇਚੇ। ਜਦੋਂ ਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ 3,588.66 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਬੀਤੇ ਦਿਨ ਸ਼ੇਅਰ ਬਾਜ਼ਾਰ ਦਾ ਹਾਲ

ਇਸ ਤੋਂ ਪਹਿਲਾਂ ਕੱਲ੍ਹ ਭਾਵ 2 ਦਸੰਬਰ ਨੂੰ ਸੈਂਸੈਕਸ 445 ਅੰਕਾਂ (0.56%) ਦੇ ਵਾਧੇ ਨਾਲ 80,248 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ ਵੀ 144 ਅੰਕ (0.6%) ਵਧ ਕੇ 24,276 ਦੇ ਪੱਧਰ 'ਤੇ ਬੰਦ ਹੋਇਆ।

ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਤੇਜ਼ੀ ਅਤੇ 9 'ਚ ਗਿਰਾਵਟ ਦਰਜ ਕੀਤੀ ਗਈ। ਨਿਫਟੀ ਦੇ 50 ਸ਼ੇਅਰਾਂ 'ਚੋਂ 31 'ਚ ਤੇਜ਼ੀ ਅਤੇ 18 'ਚ ਗਿਰਾਵਟ ਦਰਜ ਕੀਤੀ ਗਈ। ਜਦਕਿ 1 ਸ਼ੇਅਰ 'ਚ ਕੋਈ ਬਦਲਾਅ ਨਹੀਂ ਹੋਇਆ। ਐਫਐਮਸੀਜੀ ਅਤੇ ਪੀਐਸਯੂ ਬੈਂਕ ਨੂੰ ਛੱਡ ਕੇ, ਸਾਰੇ ਐਨਐਸਈ ਸੈਕਟਰਲ ਇੰਡੈਕਸ ਵਾਧੇ ਦੇ ਨਾਲ ਬੰਦ ਹੋਏ।


author

Harinder Kaur

Content Editor

Related News