ਸ਼ੇਅਰ ਬਾਜ਼ਾਰ : ਸੈਂਸੈਕਸ 700 ਤੋਂ ਵੱਧ ਅੰਕ ਚੜ੍ਹਿਆ, ਨਿਫਟੀ ਵੀ 200 ਅੰਕ ਵਧਿਆ

Friday, Nov 29, 2024 - 12:17 PM (IST)

ਮੁੰਬਈ — ਅੱਜ ਹਫਤੇ ਦੇ ਆਖਰੀ ਕਾਰੋਬਾਰੀ ਦਿਨ 29 ਨਵੰਬਰ ਨੂੰ ਸੈਂਸੈਕਸ 700 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 79,790 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ 'ਚ 200 ਅੰਕਾਂ ਦੀ ਤੇਜ਼ੀ ਦੇ ਨਾਲ ਇਹ 24,120 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ :     Petrol Pump 'ਤੇ ਮਿਲਣ ਵਾਲੀਆਂ ਮੁਫ਼ਤ ਸੇਵਾਵਾਂ, ਜਿਨ੍ਹਾਂ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ

ਸੈਂਸੈਕਸ ਦੇ 30 ਸਟਾਕਾਂ ਵਿੱਚੋਂ 20 ਵੱਧ ਰਹੇ ਹਨ ਅਤੇ 10 ਘਟ ਰਹੇ ਹਨ। ਨਿਫਟੀ ਦੇ 50 ਸਟਾਕਾਂ ਵਿੱਚੋਂ 38 ਵੱਧ ਰਹੇ ਹਨ ਅਤੇ 12 ਨੈਗੇਟਿਵ ਹਨ। NSE ਸੈਕਟਰਲ ਇੰਡੈਕਸ 'ਚ ਰਿਐਲਟੀ ਸੈਕਟਰ ਨੂੰ ਛੱਡ ਕੇ ਬਾਕੀ ਸਾਰੇ ਸੈਕਟਰਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।  NSE ਦੇ ਸੈਕਟਰਲ ਇੰਡੈਕਸ ਵਿੱਚ, ਰੀਅਲਟੀ ਸੈਕਟਰ ਨੂੰ ਛੱਡ ਕੇ ਸਾਰੇ ਸਟਾਕ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 28 ਨਵੰਬਰ ਨੂੰ 11,756.25 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ  8,718.30 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :     ਸ਼ੇਅਰ ਬਾਜ਼ਾਰ ਦੀ ਭਾਰੀ ਗਿਰਾਵਟ 'ਚ ਇਸ ਸਟਾਕ ਨੇ ਕੀਤਾ ਕਮਾਲ, 6 ਮਹੀਨਿਆਂ 'ਚ ਦਿੱਤਾ 500% ਰਿਟਰਨ

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.41 ਫੀਸਦੀ ਅਤੇ ਕੋਰੀਆ ਦਾ ਕੋਸਪੀ 1.78 ਫੀਸਦੀ ਹੇਠਾਂ ਹੈ। ਉਥੇ ਹੀ ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.90% ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ।
27 ਨਵੰਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.31% ਡਿੱਗ ਕੇ 44,722 'ਤੇ ਅਤੇ S&P 500 0.38% ਡਿੱਗ ਕੇ 5,998 'ਤੇ ਆ ਗਿਆ। ਨੈਸਡੈਕ ਵੀ 0.60% ਡਿੱਗ ਕੇ 19,060 'ਤੇ ਆ ਗਿਆ।

ਇਹ ਵੀ ਪੜ੍ਹੋ :     ਓਲਾ ਇਲੈਕਟ੍ਰਿਕ ਨੇ ਲਾਂਚ ਕੀਤਾ ਆਪਣਾ ਸਭ ਤੋਂ ਸਸਤਾ ਈ-ਸਕੂਟਰ, ਸ਼ੇਅਰਾਂ 9 ਫੀਸਦੀ ਚੜ੍ਹੇ, ਜਾਣੋ ਪੂਰੇ ਵੇਰਵੇ 

ਕੱਲ੍ਹ ਬਾਜ਼ਾਰ ਵਿੱਚ  ਦਰਜ ਕੀਤੀ ਗਈ ਸੀ ਗਿਰਾਵਟ

ਇਸ ਤੋਂ ਪਹਿਲਾਂ ਕੱਲ੍ਹ ਯਾਨੀ 28 ਨਵੰਬਰ ਨੂੰ ਸੈਂਸੈਕਸ 1190 ਅੰਕਾਂ (1.48%) ਦੀ ਗਿਰਾਵਟ ਨਾਲ 79,043 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ ਵੀ 360 ਅੰਕ (1.49%) ਦੀ ਗਿਰਾਵਟ ਨਾਲ 23,914 ਦੇ ਪੱਧਰ 'ਤੇ ਬੰਦ ਹੋਇਆ।

ਇਸ ਦੇ ਨਾਲ ਹੀ BSE ਸਮਾਲਕੈਪ 221 ਅੰਕ (0.41%) ਵਧ ਕੇ 54,782 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸਟਾਕਾਂ 'ਚੋਂ 29 ਹੇਠਾਂ ਅਤੇ ਸਿਰਫ 1 'ਚ ਤੇਜ਼ੀ ਰਹੀ। ਨਿਫਟੀ ਦੇ 50 ਸਟਾਕਾਂ 'ਚੋਂ 46 'ਚ ਗਿਰਾਵਟ ਅਤੇ 4 'ਚ ਤੇਜ਼ੀ ਰਹੀ। ਐਨਐਸਈ ਦਾ ਆਈਟੀ ਸੈਕਟਰ ਸਭ ਤੋਂ ਵੱਧ 2.39% ਦੀ ਗਿਰਾਵਟ ਨਾਲ ਬੰਦ ਹੋਇਆ।

ਇਹ ਵੀ ਪੜ੍ਹੋ :     5, 10 ਨਹੀਂ ਦਸੰਬਰ 'ਚ 17 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਬਣਾ ਲਓ ਪੂਰੀ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News