ਸ਼ੇਅਰ ਬਾਜ਼ਾਰ ਨੇ ਤੋੜਿਆ ਰਿਕਾਰਡ, ਸਰਵਕਾਲੀ ਉੱਚੇ ਪੱਧਰ ''ਤੇ ਪਹੁੰਚੇ ਸੈਂਸੈਕਸ ਤੇ ਨਿਫਟੀ

Monday, May 27, 2024 - 10:19 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਤੇਜ਼ੀ ਅਤੇ ਨਿਵੇਸ਼ਕਾਂ ਦੀਆਂ ਆਸ਼ਾਵਾਦੀ ਭਾਵਨਾਵਾਂ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 269.28 ਅੰਕ ਵਧ ਕੇ 75,679.67 ਅੰਕਾਂ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। NSE ਨਿਫਟੀ 86.1 ਅੰਕ ਵਧ ਕੇ 23,043.20 ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। 

ਟਾਪ ਗੇਨਰਜ਼

ਟਾਟਾ ਸਟੀਲ, ਭਾਰਤੀ ਏਅਰਟੈੱਲ, ਜੇਐਸਡਬਲਯੂ ਸਟੀਲ, ਕੋਟਕ ਮਹਿੰਦਰਾ ਬੈਂਕ, ਸਨ ਫਾਰਮਾ, ਐਕਸਿਸ ਬੈਂਕ, ਐਚਡੀਐਫਸੀ ਬੈਂਕ

ਟਾਪ ਲੂਜ਼ਰਜ਼

ਵਿਪਰੋ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ ਅਤੇ ਏਸ਼ੀਅਨ ਪੇਂਟਸ 

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ, ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 0.21 ਫੀਸਦੀ ਵੱਧ ਕੇ 82.29 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸ਼ੁੱਕਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 944.83 ਕਰੋੜ ਰੁਪਏ ਦੇ ਸ਼ੇਅਰ ਵੇਚੇ।


Harinder Kaur

Content Editor

Related News