ਰਿਲਾਇੰਸ ਇੰਡਸਟਰੀਜ਼ ਦੇ ਨਤੀਜਿਆਂ ਕਾਰਨ ਸ਼ੇਅਰ ਬਾਜ਼ਾਰ ਨਿਰਾਸ਼, ਸੈਂਸੈਕਸ 87 ਅੰਕ ਹੇਠਾਂ ਡਿੱਗਿਆ
Monday, Jul 24, 2023 - 11:07 AM (IST)
ਮੁੰਬਈ (ਪੀ. ਟੀ. ਆਈ.) - ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰ.ਆਈ.ਐਲ.) ਦੇ ਤਿਮਾਹੀ ਨਤੀਜੇ ਬਾਜ਼ਾਰ ਦੀਆਂ ਉਮੀਦਾਂ ਤੋਂ ਘੱਟ ਆਉਣ ਕਾਰਨ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਪ੍ਰਮੁੱਖ ਸਟਾਕ ਸੂਚਕਾਂਕ ਵਿਚ ਗਿਰਾਵਟ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦਾ ਵਹਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਵੀ ਬਾਜ਼ਾਰ ਦੀ ਧਾਰਨਾ 'ਤੇ ਭਾਰ ਪਾਇਆ। ਵਪਾਰੀ ਹੁਣ ਅਮਰੀਕੀ ਫੈਡਰਲ ਰਿਜ਼ਰਵ ਦੀ ਇਸ ਹਫਤੇ ਜਾਰੀ ਹੋਣ ਵਾਲੀ ਮੁਦਰਾ ਨੀਤੀ ਦੀ ਉਡੀਕ ਕਰ ਰਹੇ ਹਨ।
ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 87.24 ਅੰਕ ਜਾਂ 0.13 ਡਿੱਗ ਕੇ 66,597.02 'ਤੇ ਖੁੱਲ੍ਹਿਆ। NSE ਨਿਫਟੀ 10.65 ਅੰਕ ਭਾਵ 0.05 ਫੀਸਦੀ ਡਿੱਗ ਕੇ 19,734.35 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਇਹ ਵੀ ਪੜ੍ਹੋ : Fortune ਬ੍ਰਾਂਡ ਦੇ ਵੇਚੇ ਜਾ ਰਹੇ ਸਨ ਨਕਲੀ ਉਤਪਾਦ, ਅਡਾਨੀ ਵਿਲਮਰ ਨੇ ਕੀਤੀ ਵੱਡੀ ਕਾਰਵਾਈ
ਕੋਟਕ ਮਹਿੰਦਰਾ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸੈਂਸੈਕਸ ਸਟਾਕਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਦੂਜੇ ਪਾਸੇ, ਐੱਮਐਂਡਐੱਮ ਅਤੇ ਲਾਰਸਨ ਐਂਡ ਟੂਬਰੋ 'ਚ ਇਕ-ਇਕ ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ।
ਦੇਸ਼ ਦੀ ਸਭ ਤੋਂ ਕੀਮਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਨੇ ਸ਼ੁੱਕਰਵਾਰ ਨੂੰ ਆਪਣੇ ਤਿਮਾਹੀ ਨਤੀਜਿਆਂ ਦਾ ਐਲਾਨ ਕੀਤਾ। ਕੰਪਨੀ ਦੇ ਤਿਮਾਹੀ ਮੁਨਾਫੇ 'ਚ 11 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.14 ਫੀਸਦੀ ਘੱਟ ਕੇ 80.96 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਸ਼ੁੱਕਰਵਾਰ ਨੂੰ ਸ਼ੁੱਧ ਰੂਪ ਨਾਲ 1,998.77 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਦੇਸ਼ ਭਰ 'ਚ ਟਮਾਟਰ ਨਾਲੋਂ ਵੀ ਮਹਿੰਗਾ ਹੋਇਆ ਅਦਰਕ, ਕੀਮਤਾਂ ਨੇ ਕੱਢਵਾਏ ਹੰਝੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8