ਸ਼ੇਅਰ ਬਾਜ਼ਾਰ :  ਸੈਂਸੈਕਸ 'ਚ ਮਾਮੂਲੀ ਵਾਧਾ ਤੇ ਨਿਫਟੀ 21,906 ਦੇ ਪਾਰ ਪਹੁੰਚਿਆ

Thursday, Feb 22, 2024 - 10:48 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਮਿਲੇ-ਜੁਲੇ ਰੁਝਾਨਾਂ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸੈਂਸੈਕਸ ਨੇ ਹੇਠਲੇ ਪੱਧਰ 'ਤੇ ਖੁੱਲ੍ਹਣ ਤੋਂ ਬਾਅਦ ਤੇਜ਼ੀ ਨਾਲ ਵਾਪਸੀ ਕੀਤੀ ਅਤੇ 7.58 ਅੰਕ ਜਾਂ 0.01 ਫੀਸਦੀ ਵਧ ਕੇ 72,630.67 'ਤੇ ਪਹੁੰਚ ਗਿਆ। ਹਾਲਾਂਕਿ ਇਹ ਵਾਧਾ ਵੀ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ ਅਤੇ ਸੂਚਕਾਂਕ 381.94 ਅੰਕ ਜਾਂ 0.53 ਫੀਸਦੀ ਡਿੱਗ ਕੇ 72,241.15 ਅੰਕ 'ਤੇ ਆ ਗਿਆ। 

ਨਿਫਟੀ ਵੀ ਵਿਕਰੀ ਦੇ ਦਬਾਅ 'ਚ ਰਿਹਾ ਅਤੇ 148.40 ਅੰਕ ਜਾਂ 0.67 ਫੀਸਦੀ ਡਿੱਗ ਕੇ 21,906.65 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 284.66 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ। ਬੁੱਧਵਾਰ ਨੂੰ ਸੈਂਸੈਕਸ 434.31 ਅੰਕ ਜਾਂ 0.59 ਫੀਸਦੀ ਡਿੱਗ ਕੇ 72,623.09 'ਤੇ ਅਤੇ ਨਿਫਟੀ 141.90 ਅੰਕ ਜਾਂ 0.64 ਫੀਸਦੀ ਡਿੱਗ ਕੇ 22,055.05 ਅੰਕ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ :    ਅੰਬਾਨੀ ਪਰਿਵਾਰ ਨੇ ਨਵੀਂ ਨੂੰਹ ਨੂੰ ਵਿਆਹ ਤੋਂ ਪਹਿਲਾਂ ਦਿੱਤਾ ਕੀਮਤੀ ਤੋਹਫ਼ਾ

ਇਹ ਵੀ ਪੜ੍ਹੋ :   ‘ਨਹੀਂ ਹੋ ਸਕਿਆ ਸ਼ੁਭਕਰਨ ਦਾ ਸਸਕਾਰ, ਮਾਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ’ਤੇ ਦਰਜ ਹੋਵੇ 302 ਦਾ ਕੇਸ'

ਇਹ ਵੀ ਪੜ੍ਹੋ :    ਕਿਸਾਨ ਅੰਦੋਲਨ 2.0 : ਕਿਸਾਨ ਅੱਜ ਮਨਾਉਣਗੇ ਕਾਲਾ ਦਿਨ, 26 ਨੂੰ ਹੋਵੇਗੀ ਟਰੈਕਟਰ ਪਰੇਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

​​​​​​​


 


Harinder Kaur

Content Editor

Related News