ਆਉਣ ਵਾਲੇ ਸਮੇਂ ''ਚ ਵਧੇਗੀ ਸੂਰਜੀ ਊਰਜਾ ਦੀ ਹਿੱਸੇਦਾਰੀ, ਚਾਰਜ ਕੀਤੇ ਜਾ ਸਕਦੇ ਹਨ ਇਲੈਕਟ੍ਰਿਕ ਵਾਹਨ
Monday, Feb 05, 2024 - 02:29 PM (IST)

ਬਿਜ਼ਨੈੱਸ ਡੈਸਕ : ਦੇਸ਼ ਦੇ ਛੋਟੇ ਅਤੇ ਦਰਮਿਆਨੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜ਼ਿੰਦਗੀ ਵਿਚ ਸੂਰਜੀ ਊਰਜਾ ਦੀ ਹਿੱਸੇਦਾਰੀ ਲਗਾਤਾਰ ਵਧਦੀ ਜਾ ਰਹੀ ਹੈ। ਲੋਕ ਵੱਡੀ ਗਿਣਤੀ ਵਿਚ ਆਪਣੇ ਘਰਾਂ ਦੀਆਂ ਛੱਤਾਂ 'ਤੇ ਸੂਰਜੀ ਊਰਜਾ ਲਗਾ ਰਹੇ ਹਨ। ਇਸ ਦੌਰਾਨ ਜੇਕਰ ਵਾਹਨ ਨਿਰਮਾਤਾਵਾਂ, ਸਰਕਾਰ ਅਤੇ ਸੂਰਜੀ ਊਰਜਾ ਉਦਯੋਗ ਦੇ ਅੰਕੜਿਆਂ ਦੀ ਮੰਨੀਏ ਤਾਂ ਰਾਜਸਥਾਨ, ਗੁਜਰਾਤ ਅਤੇ ਕੇਰਲ ਵਰਗੇ ਰਾਜਾਂ ਦੇ ਕਈ ਸ਼ਹਿਰਾਂ ਵਿੱਚ ਇਲੈਕਟ੍ਰਿਕ ਵਾਹਨ (ਈਵੀ) ਰੱਖਣ ਵਾਲੇ 45 ਤੋਂ 50 ਫ਼ੀਸਦੀ ਲੋਕ ਛੱਤਾਂ 'ਤੇ ਸੂਰਜੀ ਊਰਜਾ ਰਾਹੀਂ ਆਪਣੇ ਵਾਹਨਾਂ ਨੂੰ ਚਾਰਜ ਕਰ ਰਹੇ ਹਨ।
ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸ਼ੁਰੂ ਹੋਵੇਗਾ 13 ਏਅਰਪੋਰਟ ਦਾ ਨਿਰਮਾਣ, ਉੱਤਰ ਪ੍ਰਦੇਸ਼ 'ਚ ਵੀ ਬਣਨਗੇ 5 ਨਵੇਂ ਹਵਾਈ ਅੱਡੇ
ਉਦਯੋਗ ਦੇ ਸੂਤਰਾਂ ਤੋਂ ਮਿਲੀ ਅਨੁਸਾਰ ਦੇਸ਼ ਭਰ ਵਿੱਚ ਛੱਤ ਵਾਲੇ ਸੂਰਜੀ ਊਰਜਾ ਰਾਹੀਂ ਸਿਰਫ਼ 25 ਫ਼ੀਸਦੀ ਈਵੀਜ਼ ਚਾਰਜ ਹੋ ਰਹੀਆਂ ਹਨ। 1 ਫਰਵਰੀ ਨੂੰ ਵਿੱਤ ਮੰਤਰੀ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਅੰਤਰਿਮ ਬਜਟ 'ਚ ਰੂਫਟਾਪ ਸੋਲਰ ਪੈਨਲਾਂ 'ਤੇ ਜ਼ੋਰ ਦਿੱਤਾ ਗਿਆ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ ਦੀ ਰਫ਼ਤਾਰ ਕਾਫ਼ੀ ਵਧ ਸਕਦੀ ਹੈ।
ਇਹ ਵੀ ਪੜ੍ਹੋ - ਯਾਤਰੀਆਂ ਲਈ ਖ਼ੁਸ਼ਖ਼ਬਰੀ: ਏਅਰਪੋਰਟ 'ਤੇ ਜਲਦੀ ਲਗਾਏ ਜਾਣਗੇ ਬਾਇਓਮੈਟ੍ਰਿਕ ਸਿਸਟਮ ਵਾਲੇ ਈ-ਗੇਟ
ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੰਤਰਿਮ ਬਜਟ ਵਿੱਚ ਕਿਹਾ ਹੈ ਕਿ 10,000 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ 1 ਕਰੋੜ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਐਨਰਜੀ, ਐਨਵਾਇਰਮੈਂਟ ਐਂਡ ਵਾਟਰ ਕੌਂਸਲ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਵਿੱਚ 11 ਗੀਗਾਵਾਟ ਸਮਰੱਥਾ ਵਾਲੇ ਛੱਤ ਵਾਲੇ ਸੋਲਰ ਪੈਨਲ ਲਗਾਏ ਗਏ ਹਨ, ਪਰ ਇਹਨਾਂ ਵਿੱਚੋਂ ਸਿਰਫ਼ 2.7 ਗੀਗਾਵਾਟ ਸਮਰੱਥਾ ਰਿਹਾਇਸ਼ੀ ਖੇਤਰਾਂ ਵਿੱਚ ਹੈ।
ਇਹ ਵੀ ਪੜ੍ਹੋ - ਭਾਰਤ-ਕੈਨੇਡਾ ਵਿਚਾਲੇ ਮੁੜ ਵੱਧ ਸਕਦਾ ਤਣਾਅ, ਲਾਇਆ ਚੋਣਾਂ 'ਚ ਦਖਲ ਦੇਣ ਦਾ ਦੋਸ਼
ਇਸ ਵਿੱਤੀ ਸਾਲ ਦੀ ਤੀਜੀ ਤਿਮਾਹੀ ਵਿੱਚ ਕੇਰਲ ਵਿੱਚ ਰੂਪਟਾਪ ਸੋਲਰ ਪੈਨਲਾਂ ਦੀ ਸਥਾਪਨਾ 15 ਫ਼ੀਸਦੀ ਦੀ ਮਿਸ਼ਰਿਤ ਵਿਕਾਸ ਦਰ ਨਾਲ ਵਧੀ ਹੈ। ਤਿਮਾਹੀ ਦੌਰਾਨ ਲਗਾਏ ਗਏ ਕੁੱਲ ਸੋਲਰ ਪੈਨਲਾਂ ਵਿੱਚੋਂ 81 ਫ਼ੀਸਦੀ ਗੁਜਰਾਤ, ਮਹਾਰਾਸ਼ਟਰ ਅਤੇ ਕੇਰਲ ਵਿੱਚ ਲਗਾਏ ਗਏ ਸਨ। ਰਾਜਸਥਾਨ ਵਿੱਚ, ਸਰਕਾਰ 10 ਕਿਲੋਵਾਟ ਤੋਂ ਉੱਪਰ ਦੇ ਰਿਹਾਇਸ਼ੀ ਛੱਤਾਂ ਵਾਲੇ ਪ੍ਰਾਜੈਕਟਾਂ ਲਈ 1.17 ਲੱਖ ਰੁਪਏ ਪ੍ਰਤੀ ਕਿਲੋਵਾਟ ਦੀ ਸਬਸਿਡੀ ਦੇ ਰਹੀ ਹੈ। ਇਸ ਨਾਲ ਪੈਨਲ ਇੰਸਟਾਲੇਸ਼ਨ 'ਤੇ ਗਾਹਕ ਦਾ ਖਰਚ ਲਗਭਗ 2 ਤੋਂ 2.25 ਲੱਖ ਰੁਪਏ ਤੱਕ ਘੱਟ ਜਾਂਦਾ ਹੈ।
ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8