ਅਡਾਨੀ ਗਰੁੱਪ ਦੀਆਂ 10 ਕੰਪਨੀਆਂ ਦੇ ਸ਼ੇਅਰਾਂ 'ਚ ਅੱਜ ਫਿਰ ਵੱਡੀ ਗਿਰਾਵਟ, ਇਨ੍ਹਾਂ ਸਟਾਕਸ 'ਚ ਲੱਗਾ ਲੋਅਰ ਸਰਕਿਟ
Tuesday, Mar 14, 2023 - 03:00 PM (IST)
ਬਿਜ਼ਨੈੱਸ ਡੈਸਕ- ਅਡਾਨੀ ਗਰੁੱਪ ਦੀਆਂ 10 ਕੰਪਨੀਆਂ ਦੇ ਸ਼ੇਅਰਾਂ 'ਚ ਅੱਜ ਫਿਰ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਿਹਾ ਹੈ। ਅਡਾਨੀ ਇੰਟਰਪ੍ਰਾਈਜੇਜ਼ ਦੇ ਸ਼ੇਅਰਾਂ 'ਚ ਕਰੀਬ 5 ਫ਼ੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਅਡਾਨੀ ਟੋਟਲ ਗੈਸ, ਅਡਾਨੀ ਟਰਾਂਸਮਿਸ਼ਨ ਅਤੇ ਐੱਨ.ਡੀ.ਟੀ.ਵੀ. ਦੇ ਸ਼ੇਅਰਾਂ 'ਚ ਲੋਅਰ ਸਰਕਿਟ ਲੱਗ ਗਿਆ ਹੈ।
ਇਹ ਵੀ ਪੜ੍ਹੋ- ਸਾਰੇ ਖਾਣ ਵਾਲੇ ਤੇਲ ਤਿਲਹਨਾਂ ਦੀਆਂ ਕੀਮਤਾਂ 'ਚ ਆਈ ਗਿਰਾਵਟ
ਸ਼ੇਅਰ ਬਾਜ਼ਾਰ ਦਾ ਮੂਡ-ਮਾਹੌਲ ਖਰਾਬ ਹੋਣ ਦਾ ਅਸ਼ਰ ਵੀ ਅਡਾਨੀ ਗਰੁੱਪ ਦੇ ਸ਼ੇਅਰਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਅੱਜ ਗਰੁੱਪ ਨੂੰ ਲੈ ਕੇ ਕੋਈ ਨਾ-ਪੱਖੀ ਖ਼ਬਰ ਨਹੀਂ ਆਈ ਹੈ ਪਰ ਫਿਰ ਵੀ ਸਭ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਬਾਜ਼ਾਰ 'ਚ ਵੱਡੀ ਗਿਰਾਵਟ ਦੇ ਬਾਵਜੂਦ 4 ਕੰਪਨੀਆਂ ਦੇ ਸ਼ੇਅਰਾਂ 'ਚ ਅਪਰ ਸਰਕਿਟ ਲੱਗਾ ਸੀ।
ਇਹ ਵੀ ਪੜ੍ਹੋ- ਮਹਿੰਗਾਈ ਦੇ ਮੋਰਚੇ 'ਤੇ ਮਾਮੂਲੀ ਰਾਹਤ, 6.44 ਫ਼ੀਸਦੀ 'ਤੇ ਆਈ ਪ੍ਰਚੂਨ ਮਹਿੰਗਾਈ
ਅਡਾਨੀ ਗਰੁੱਪ ਦੇ ਖ਼ਿਲਾਫ਼ ਬਾਜ਼ਾਰ ਦੋਸ਼ਾਂ ਦੀ ਜਾਂਚ ਕਰ ਰਿਹੈ ਸੇਬੀ
ਸਰਕਾਰ ਨੇ ਸੋਮਵਾਰ ਨੂੰ ਲੋਕ ਸਭਾ ਨੂੰ ਦੱਸਿਆ ਸੀ ਕਿ ਅਡਾਨੀ ਗਰੁੱਪ ਦੇ ਖ਼ਿਲਾਫ਼ 'ਹਿੰਡਨਬਰਗ ਰਿਸਰਚ' ਵਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ ਕਿਸੇ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ ਹੈ ਪਰ ਭਾਰਤੀ ਪ੍ਰਤੀਭੂਤੀ ਵਿਨਿਯਮ ਬੋਰਡ (ਸੇਬੀ) ਬਾਜ਼ਾਰ ਨਾਲ ਸਬੰਧਤ ਦੋਸ਼ਾ ਦੀ ਜਾਂਚ ਕਰ ਰਿਹਾ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਹਿੰਡਨਬਰਗ ਰਿਸਰਚ ਵਲੋਂ ਪ੍ਰਕਾਸ਼ਿਤ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਦਾ ਹਿੱਸਾ ਬਣਨ ਵਾਲੀਆਂ ਨੌ ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਪੂੰਜੀਕਰਣ 'ਚ ਲਗਭਗ 60 ਫ਼ੀਸਦੀ ਦੀ ਗਿਰਾਵਟ ਦੇਖੀ ਗਈ ਪਰ ਇਨ੍ਹਾਂ ਕੰਪਨੀਆਂ ਦੇ ਸ਼ੇਅਰਾਂ 'ਚ ਉਤਾਰ ਚੜ੍ਹਾਅ ਦਾ ਪ੍ਰਣਾਲੀਗਤ ਪੱਧਰ 'ਤੇ ਕੋਈ ਖ਼ਾਸ ਪ੍ਰਭਾਵ ਨਹੀਂ ਪਿਆ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ ਵੱਡਾ ਬੈਂਕਿੰਗ ਸੰਕਟ! 'ਸਿਲੀਕਾਨ ਵੈਲੀ ਬੈਂਕ' 'ਤੇ ਲੱਗਾ ਤਾਲਾ, ਭਾਰਤ ਦੀ ਵਧੀ ਚਿੰਤਾ
ਹਿੰਡਨਬਰਗ ਰਿਸਰਚ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਬਾਅਦ, 24 ਜਨਵਰੀ 2023 ਤੋਂ 1 ਮਾਰਚ 2023 ਤੱਕ ਅਡਾਨੀ ਸਮੂਹ ਦਾ ਹਿੱਸਾ ਬਣਨ ਵਾਲੀਆਂ ਨੌਂ ਸੂਚੀਬੱਧ ਕੰਪਨੀਆਂ ਦੇ ਮਾਰਕੀਟ ਪੂੰਜੀਕਰਣ 'ਚ ਲਗਭਗ 60 ਫ਼ੀਸਦੀ ਦੀ ਗਿਰਾਵਟ ਦੇਖੀ ਗਈ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।