90 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ਵੀ ਚੜ੍ਹੀ, ਜਾਣੋ ਅੱਜ ਕਿੰਨੇ ਰਹੇ ਭਾਅ
Monday, Sep 16, 2024 - 02:23 PM (IST)
ਨਵੀਂ ਦਿੱਲੀ - ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ (16 ਸਤੰਬਰ) ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਵਧੀਆਂ ਅਤੇ ਦੋ ਮਹੀਨਿਆਂ ਦੇ ਉੱਚੇ ਪੱਧਰ 'ਤੇ ਪਹੁੰਚ ਗਈਆਂ। ਚਾਂਦੀ 90,000 ਰੁਪਏ ਦੇ ਪਾਰ ਪਹੁੰਚ ਗਈ ਹੈ। ਖਬਰ ਲਿਖੇ ਜਾਣ ਤੱਕ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਭਵਿੱਖੀ ਕੀਮਤ 0.15 ਫੀਸਦੀ ਵਧ ਕੇ 73,628 ਰੁਪਏ 'ਤੇ ਹੈ ਜਦਕਿ ਚਾਂਦੀ 0.93 ਫੀਸਦੀ ਵਧ ਕੇ 90,009 ਰੁਪਏ 'ਤੇ ਹੈ।
ਇਹ ਵੀ ਪੜ੍ਹੋ : ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਛਾਪੇਮਾਰੀ ਦੌਰਾਨ ਬਦਸਲੂਕੀ, ਫੌਜ ’ਤੇ ਲੱਗੇ ਗੰਭੀਰ ਦੋਸ਼
ਸੁਸਤ ਸ਼ੁਰੂਆਤ ਤੋਂ ਬਾਅਦ ਕੌਮਾਂਤਰੀ ਬਾਜ਼ਾਰ 'ਚ ਸੋਨਾ ਵਧਿਆ, ਚਾਂਦੀ ਵੀ ਚਮਕੀ
ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ ਦੀਆਂ ਕੀਮਤਾਂ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਹਾਲਾਂਕਿ ਬਾਅਦ 'ਚ ਇਸ ਦੀਆਂ ਕੀਮਤਾਂ 'ਚ ਸੁਧਾਰ ਹੋਇਆ। ਚਾਂਦੀ ਦੇ ਫਿਊਚਰਜ਼ ਪਿਛਲੇ ਬੰਦ ਮੁੱਲ 'ਤੇ ਹੀ ਖੁੱਲ੍ਹੇ। ਕਾਮੈਕਸ 'ਤੇ ਸੋਨਾ 2,608 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,610.70 ਡਾਲਰ ਪ੍ਰਤੀ ਔਂਸ ਸੀ।
ਖ਼ਬਰ ਲਿਖੇ ਜਾਣ ਤੱਕ ਇਹ 2.70 ਡਾਲਰ ਦੇ ਵਾਧੇ ਨਾਲ 2,613.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 31.07 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 31.07 ਡਾਲਰ ਸੀ। ਲਿਖਣ ਦੇ ਸਮੇਂ, ਇਹ 0.25 ਡਾਲਰ ਦੇ ਵਾਧੇ ਨਾਲ 31.32 ਡਾਲਰ ਪ੍ਰਤੀ ਔਂਸ 'ਤੇ ਵਪਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਮਹਿੰਗਾ ਹੋਵੇਗਾ ਤੇਲ, ਤਿਉਹਾਰੀ ਸੀਜ਼ਨ 'ਚ ਰੜਕਣਗੀਆਂ ਕੀਮਤਾਂ
ਸ਼ੁੱਕਰਵਾਰ ਨੂੰ ਸੋਨਾ 1200 ਰੁਪਏ ਦੇ ਵਾਧੇ ਨਾਲ ਦੋ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸੋਨੇ ਦੀ ਕੀਮਤ 1,200 ਰੁਪਏ ਵਧ ਕੇ 75,550 ਰੁਪਏ ਪ੍ਰਤੀ 10 ਗ੍ਰਾਮ 'ਤੇ ਦੋ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੋਨਾ 74,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਅਖਿਲ ਭਾਰਤੀ ਸਰਾਫਾ ਸੰਘ ਨੇ ਕਿਹਾ ਕਿ ਚਾਂਦੀ ਦੀ ਕੀਮਤ 'ਚ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ 'ਚ ਵੀ ਤੇਜ਼ੀ ਰਹੀ ਅਤੇ ਇਸ ਦੀ ਕੀਮਤ 2,000 ਰੁਪਏ ਵਧ ਕੇ 89,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਵਾਧੇ ਦਾ ਕਾਰਨ ਉਦਯੋਗਿਕ ਇਕਾਈਆਂ ਅਤੇ ਸਿੱਕਾ ਨਿਰਮਾਤਾਵਾਂ ਦੁਆਰਾ ਖਰੀਦਦਾਰੀ ਵਿੱਚ ਵਾਧਾ ਸੀ। ਪਿਛਲੇ ਸੈਸ਼ਨ 'ਚ ਚਾਂਦੀ 87,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਵੱਡੀ ਲਾਪਰਵਾਹੀ, ਮਿਲਿਆ Expired ਦਵਾਈਆਂ ਦਾ ਭੰਡਾਰ
ਇਸ ਸਾਲ ਹੁਣ ਤੱਕ ਸੋਨਾ 9 ਹਜ਼ਾਰ ਰੁਪਏ ਤੋਂ ਵੱਧ ਵਧ ਚੁੱਕੈ
ਆਈਬੀਜੇਏ ਮੁਤਾਬਕ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 9,692 ਰੁਪਏ ਵਧ ਚੁੱਕੀ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ 'ਤੇ ਸੀ, ਜੋ ਹੁਣ 73,044 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਤੋਂ ਵਧ ਕੇ 86,100 ਰੁਪਏ ਹੋ ਗਈ ਹੈ।
1.68 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋ ਸਕਦੀ ਹੈ ਸੋਨੇ ਦੀ ਕੀਮਤ
ਵਿਘਨਹਾਰਤਾ ਗੋਲਡ ਦੇ ਚੇਅਰਮੈਨ ਮਹਿੰਦਰ ਲੂਨੀਆ ਮੁਤਾਬਕ 2030 ਤੱਕ ਸੋਨੇ ਦੀ ਕੀਮਤ 1.68 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਸਕਦੀ ਹੈ। ਭੂ-ਰਾਜਨੀਤਿਕ ਕਾਰਕ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਹਨ।
ਇਹ ਵੀ ਪੜ੍ਹੋ : BSNL ਦਾ Airtel, Jio ਨੂੰ ਵੱਡਾ ਝਟਕਾ, ਲਾਂਚ ਕੀਤਾ 82 ਦਿਨਾਂ ਦੀ ਵੈਲੀਡਿਟੀ ਵਾਲਾ ਨਵਾਂ ਸਸਤਾ ਪਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8