ਚਾਂਦੀ ਡਿੱਗੀ ਤੇ ਸੋਨੇ ਦੀਆਂ ਕੀਮਤਾਂ ਚੜ੍ਹੀਆਂ, ਜਾਣੋ 22K ਅਤੇ 24K ਸੋਨੇ ਦੀ ਕੀਮਤ

Thursday, Nov 21, 2024 - 05:27 PM (IST)

ਨਵੀਂ ਦਿੱਲੀ - ਅੱਜ (21 ਨਵੰਬਰ) ਸੋਨੇ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 686 ਰੁਪਏ ਵਧ ਕੇ 76,559 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 75,873 ਰੁਪਏ ਸੀ।

ਇਹ ਵੀ ਪੜ੍ਹੋ :     ਆਧਾਰ ਕਾਰਡ 'ਤੇ ਮਿਲੇਗਾ 5 ਲੱਖ ਦਾ ਮੁਫ਼ਤ ਸਿਹਤ ਬੀਮਾ, ਇੰਝ ਕਰੋ ਅਪਲਾਈ

ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 336 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਇਹ 90,620 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੀ ਕੀਮਤ 90,956 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਇਹ ਵੀ ਪੜ੍ਹੋ :      IT ਵਿਭਾਗ ਦੀ ਚਿਤਾਵਨੀ, ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਲੱਗੇਗਾ 10 ਲੱਖ ਰੁਪਏ ਦਾ ਜੁਰਮਾਨਾ

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ

ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,600 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,770 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,950 ਰੁਪਏ ਹੈ।
ਕੋਲਕਾਤਾ : 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71,450 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 77,950 ਰੁਪਏ ਹੈ।
ਚੇਨਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,950 ਰੁਪਏ ਹੈ।

ਇਹ ਵੀ ਪੜ੍ਹੋ :     Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹੀ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।

ਇਹ ਵੀ ਪੜ੍ਹੋ :     ਸੋਕੇ ਦੇ ਪੜਾਅ ’ਚ ਦਾਖ਼ਲ ਹੋਏ ਕਈ ਮਹਾਦੀਪ, ਜਾਣੋ ਧਰਤੀ ’ਤੇ ਕਿਉਂ ਘਟ ਰਹੀ ਤਾਜ਼ੇ ਪਾਣੀ ਦੀ ਮਾਤਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News