ਚਾਂਦੀ 209 ਰੁਪਏ ਟੁੱਟੀ, ਸੋਨਾ 2 ਰੁਪਏ ਟੁੱਟਿਆ

Friday, Sep 03, 2021 - 05:34 PM (IST)

ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸੋਨਾ 2 ਰੁਪਏ ਦੇ ਵਾਧੇ ਨਾਲ 46,171 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਐਚ.ਡੀ.ਐਫ.ਸੀ. ਸਿਕਉਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 46,169 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ।
ਦੂਜੇ ਪਾਸੇ ਚਾਂਦੀ 209 ਰੁਪਏ ਡਿੱਗ ਕੇ 62,258 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 62,467 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਕੌਮਾਂਤਰੀ ਬਾਜ਼ਾਰ 'ਚ ਸੋਨਾ ਮਾਮੂਲੀ ਤੇਜ਼ੀ ਨਾਲ 1,813 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਪਾਸੇ ਚਾਂਦੀ ਲਗਭਗ 24 ਔਂਸ 'ਤੇ ਸਥਿਰ ਰਹੀ।

ਐਚ.ਡੀ.ਐਫ.ਸੀ. ਸਿਕਉਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਨੇ ਕਿਹਾ, "ਅਮਰੀਕਾ ਵਿੱਚ ਰੁਜ਼ਗਾਰ ਨਾਲ ਜੁੜੇ ਮੁੱਖ ਅੰਕੜਿਆਂ ਦੇ ਆਉਣ ਤੋਂ ਪਹਿਲਾਂ ਸੋਨੇ ਦਾ ਕੀਮਤ ਵਿਚ ਇਕ ਸੀਮਤ ਦਾਇਰੇ ਵਿਚ ਉਤਰਾਅ-ਚੜ੍ਹਾਅ ਦੇਖਿਆ ਗਿਆ।
 


Harinder Kaur

Content Editor

Related News