ਗਹਿਣੇ ਖਰੀਦਣ ਵਾਲਿਆਂ ਲਈ ਖ਼ਾਸ ਖ਼ਬਰ, 75 ਹਜ਼ਾਰ ਤੋਂ ਪਾਰ ਹੋਈਆਂ ਚਾਂਦੀ ਦੀਆਂ ਕੀਮਤਾਂ, ਜਾਣੋ ਸੋਨੇ ਦਾ ਨਵਾਂ ਰੇਟ

12/20/2023 12:36:09 PM

ਬਿਜ਼ਨੈੱਸ ਡੈਸਕ - ਸੋਨੇ ਅਤੇ ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਸੋਨੇ ਦੀ ਫਿਊਚਰਜ਼ ਕੀਮਤ 62,500 ਰੁਪਏ ਤੋਂ ਉੱਪਰ ਅਤੇ ਚਾਂਦੀ ਦੀ ਫਿਊਚਰਜ਼ ਕੀਮਤ 75 ਹਜ਼ਾਰ ਰੁਪਏ ਤੋਂ ਉੱਪਰ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਉਣ ਲੱਗੀ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ 10 ਗ੍ਰਾਮ ਸੋਨਾ

ਸੋਨਾ ਹੋਇਆ ਮਹਿੰਗਾ
ਸੋਨੇ ਦੀਆਂ ਵਾਇਦਾ ਕੀਮਤਾਂ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਇਕਰਾਰਨਾਮਾ ਅੱਜ 57 ਰੁਪਏ ਦੇ ਵਾਧੇ ਨਾਲ 62,533 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 64 ਰੁਪਏ ਦੇ ਵਾਧੇ ਨਾਲ 62,540 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,543 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,520 ਰੁਪਏ ਨੂੰ ਛੂਹ ਗਿਆ। ਇਸ ਮਹੀਨੇ ਸੋਨੇ ਦੀ ਫਿਊਚਰ ਕੀਮਤ 64,063 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਪੂਲ ’ਚ ਡੁੱਬਣ ਵਾਲੇ ਮ੍ਰਿਤਕਾਂ ਦੇ ਮਾਤਾ-ਪਿਤਾ ਨੂੰ ਐਡਵੈਂਚਰ ਰਿਜ਼ਾਰਟ ਦੇਵੇਗਾ 1.99 ਕਰੋੜ ਦਾ ਮੁਆਵਜ਼ਾ

ਚਾਂਦੀ ਦੀ ਚਮਕ ਹੋਈ ਤੇਜ਼ੀ
ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਵੀ ਅੱਜ ਵਾਧੇ ਨਾਲ ਹੋਈ। MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 127 ਰੁਪਏ ਦੇ ਵਾਧੇ ਨਾਲ 74,951 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖਣ ਦੇ ਸਮੇਂ ਇਹ ਕੰਟਰੈਕਟ 205 ਰੁਪਏ ਦੇ ਵਾਧੇ ਨਾਲ 75,029 ਰੁਪਏ 'ਤੇ ਵਪਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 75,040 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 74,951 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਇਸ ਮਹੀਨੇ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ - DOMS Industries IPO ਨੇ ਮਚਾਈ ਹਲਚਲ, ਪਹਿਲੇ ਦਿਨ ਨਿਵੇਸ਼ਕਾਂ ਨੂੰ ਹੋਇਆ ਬੰਪਰ ਮੁਨਾਫਾ

ਕੌਮਾਂਤਰੀ ਬਾਜ਼ਾਰ ਵਿੱਚ ਚਮਕੇ ਸੋਨੇ-ਚਾਂਦੀ ਦੇ ਵਾਇਦਾ ਭਾਅ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਕਾਮੈਕਸ 'ਤੇ ਸੋਨਾ 20,53.80 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,052.10 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 1.60 ਡਾਲਰ ਦੇ ਵਾਧੇ ਨਾਲ 2,053.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 24.36 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 24.32 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.09 ਡਾਲਰ ਦੇ ਵਾਧੇ ਨਾਲ 24.41 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਦੁਬਈ ਹੋਟਲ ’ਚ ਸੈਲਾਨੀ ਨੂੰ ਨਹੀਂ ਮਿਲਿਆ ਨਾਸ਼ਤਾ, ‘ਮੇਕ ਮਾਈ ਟ੍ਰਿਪ’ ਨੂੰ ਦੇਣਾ ਹੋਵੇਗਾ ਮੁਆਵਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur