G-20 ਦੇ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਸੀਤਾਰਮਨ

04/21/2022 2:49:33 PM

ਵਾਸ਼ਿੰਗਟਨ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀ-20 'ਚ ਸ਼ਾਮਲ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕਾਂ ਦੇ ਗਵਰਨਰਾਂ(ਐਫਐਮਸੀਬੀਜੀ) ਦੀ ਮੀਟਿੰਗ ਦੌਰਾਨ ਕਿਹਾ ਕਿ ਮਹਿੰਗਾਈ ਦੇ ਲੰਬੇ ਸਮੇਂ ਦੇ ਉੱਚੇ ਪੱਧਰ 'ਤੇ ਬਣੇ ਰਹਿਣ, ਸਪਲਾਈ ਚੇਨ 'ਚ ਵਿਘਨ, ਊਰਜਾ ਬਾਜ਼ਾਰਾਂ ਵਿੱਚ ਅਸਥਿਰਤਾ ਅਤੇ ਨਿਵੇਸ਼ਕਾਂ ਦਰਮਿਆਨ ਅਨਿਸ਼ਚਿਤਤਾ ਵਾਲੇ ਮਾਹੌਲ ਕਾਰਨ ਵਿਸ਼ਵ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। 

ਇੰਡੋਨੇਸ਼ੀਆ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਇਹ ਬੈਠਕ ਹੋਈ। ਇਸਦਾ ਏਜੰਡਾ ਗਲੋਬਲ ਆਰਥਿਕ ਲੈਂਡਸਕੇਪ ਅਤੇ ਜੋਖਮ, ਅੰਤਰਰਾਸ਼ਟਰੀ ਵਿੱਤੀ ਢਾਂਚਾ ਅਤੇ ਵਿਸ਼ਵ ਸਿਹਤ ਸੀ। ਵਿੱਤ ਮੰਤਰਾਲੇ ਨੇ ਟਵੀਟ ਕੀਤਾ, "ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਵਿਸ਼ਵਵਿਆਪੀ ਵਿਕਾਸ ਦੀ ਗਤੀ ਲੰਬੇ ਸਮੇਂ ਤੋਂ ਉੱਚੀ ਮਹਿੰਗਾਈ, ਸਪਲਾਈ ਲੜੀ ਵਿੱਚ ਵਿਘਨ, ਊਰਜਾ ਬਾਜ਼ਾਰਾਂ ਵਿੱਚ ਅਸਥਿਰਤਾ ਅਤੇ ਨਿਵੇਸ਼ਕਾਂ ਵਿੱਚ ਅਨਿਸ਼ਚਿਤਤਾ ਦੇ ਕਾਰਨ ਪ੍ਰਭਾਵਿਤ ਹੋਈ ਹੈ।" ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਿਆਪਕ ਆਰਥਿਕ ਨਤੀਜਿਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਨੀਤੀ ਤਾਲਮੇਲ ਨੂੰ ਉਤਪ੍ਰੇਰਿਤ ਕਰਨ ਲਈ ਜੀ-20 ਚੰਗੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਅਰਥਵਿਵਸਥਾਵਾਂ ਦੀ ਰੱਖਿਆ ਲਈ ਸਰਗਰਮ ਸਮੂਹਿਕ ਯਤਨਾਂ ਦਾ ਵੀ ਸੱਦਾ ਦਿੱਤਾ।” 

ਸੀਤਾਰਮਨ ਸੋਮਵਾਰ ਨੂੰ ਆਈਐਮਐਫ ਅਤੇ ਵਿਸ਼ਵ ਬੈਂਕ ਦੀਆਂ ਸਾਲਾਨਾ ਮੀਟਿੰਗਾਂ ਲਈ ਵਾਸ਼ਿੰਗਟਨ ਪਹੁੰਚੀ। ਮੰਗਲਵਾਰ ਨੂੰ ਉਨ੍ਹਾਂ ਨੇ ਅੰਤਰਰਾਸ਼ਟਰੀ ਮੁਦਰਾ ਫੰਡ ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ ਨਾਲ ਮੁਲਾਕਾਤ ਕੀਤੀ। 

ਇਨ੍ਹਾਂ ਮੀਟਿੰਗਾਂ ਦੇ ਦੌਰਾਨ, ਵਿੱਤ ਮੰਤਰੀ ਨੇ ਸੈਮੀਕੰਡਕਟਰ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਜੌਹਨ ਨਿਊਫਰ ਨਾਲ ਵੀ ਮੁਲਾਕਾਤ ਕੀਤੀ। ਇੱਕ ਹੋਰ ਟਵੀਟ ਵਿੱਚ, ਮੰਤਰਾਲੇ ਨੇ ਕਿਹਾ, "ਜੌਨ ਨਿਊਫਰ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਨਮ ਨੂੰ ਦੱਸਿਆ ਕਿ ਉਹ ਸੈਮੀਕੰਡਕਟਰ ਈਕੋਸਿਸਟਮ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੀਆਂ ਪਹਿਲਕਦਮੀਆਂ ਤੋਂ ਉਤਸ਼ਾਹਿਤ ਹਨ। ਉਸਨੇ ਗਲੋਬਲ ਸਪਲਾਈ ਚੇਨ ਵਿੱਚ ਇੱਕ ਭਰੋਸੇਮੰਦ ਸਥਿਤੀ ਨੂੰ ਸੁਰੱਖਿਅਤ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ। 

ਨੋਟ - ਇਸ ਖ਼ਬਰ ਬਾਰੇ ਆਪਣੇ  ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News