ਸੀਤਾਰਮਨ ਨੇ ਲਾਂਚ ਕੀਤੇ 1,000 ਕਰੋੜ ਰੁਪਏ ਦੇ ਸੱਤ ਬੁਨਿਆਦੀ ਢਾਂਚਾ ਪ੍ਰਾਜੈਕਟ
Saturday, Mar 02, 2024 - 10:09 AM (IST)
ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ 1,000 ਕਰੋੜ ਰੁਪਏ ਤੋਂ ਵੱਧ ਦੇ ਸੱਤ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਸੀਤਾਰਮਨ ਨੇ ਇਸ ਮੌਕੇ 'ਤੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਸਬੰਧਤ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਸਾਰੀ ਸਮੇਂ ਸਿਰ ਸ਼ੁਰੂ ਹੋਵੇ ਅਤੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਇਹ ਵੀ ਪੜ੍ਹੋ - Gold Silver Price : ਮਾਰਚ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਮਹਿੰਗੀ, ਜਾਣੋ ਤਾਜ਼ਾ ਰੇਟ
ਵਿੱਤ ਮੰਤਰਾਲੇ ਨੇ ਕਿਹਾ, ''ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸ ਰਾਹੀਂ 1,000 ਕਰੋੜ ਰੁਪਏ ਤੋਂ ਵੱਧ ਦੇ ਸੱਤ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਹੈ।'' ਇਨ੍ਹਾਂ 'ਚ ਫਰੀਦਾਬਾਦ ਅਤੇ ਗੁਰੂਗ੍ਰਾਮ 'ਚ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਲਈ ਰਿਹਾਇਸ਼ੀ ਪ੍ਰਾਜੈਕਟ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8