ਸੀਤਾਰਾਮਨ ਨੇ ਸਰਕਾਰੀ ਬੈਂਕਾਂ ਦੇ ਮੁਖੀਆਂ ਨਾਲ ਬੈਠਕ ਕਰ ਕੇ ਵਿੱਤੀ ਪ੍ਰਦਰਸ਼ਨ ਦੀ ਕੀਤੀ ਸਮੀਖਿਆ
Monday, Jan 01, 2024 - 04:15 PM (IST)
ਨਵੀਂ ਦਿੱਲੀ (ਭਾਸ਼ਾ) – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸ਼ਨੀਵਾਰ ਨੂੰ ਜਨਤਕ ਖੇਤਰ ਦੇ ਬੈਂਕਾਂ (ਪੀ. ਐੱਸ. ਬੀ.) ਦੇ ਮੁਖੀਆਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੇ ਵਿੱਤੀ ਪ੍ਰਦਰਸ਼ਨ ਦੀ ਸਮੀਖਿਆ ਕੀਤੀ। ਸੂਤਰਾਂ ਨੇ ਦੱਸਿਆ ਕਿ ਬੈਠਕ ਦੌਰਾਨ ਸਾਈਬਰ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਅਤੇ ਵਿੱਤੀ ਖੇਤਰ ਨਾਲ ਜੁੜੇ ਜੋਖਮਾਂ ’ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਸੋਨੇ ਦੇ ਨਿਵੇਸ਼ਕਾਂ ਲਈ ਖ਼ੁਸ਼ਖ਼ਬਰੀ, ਸਾਲ 2024 'ਚ ਰਿਕਾਰਡ ਪੱਧਰ 'ਤੇ ਜਾ ਸਕਦੀਆਂ ਹਨ ਕੀਮਤੀ ਧਾਤੂ ਦੀਆਂ ਕੀਮਤਾਂ
ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਧੋਖਾਦੇਹੀ ਅਤੇ ਜਾਣ-ਬੁੱਝ ਕੇ ਕਰਜ਼ਾ ਨਾ ਅਦਾ ਕਰਨ ਵਾਲਿਆਂ ਨਾਲ ਜੁੜੇ ਮੁੱਦੇ ਅਤੇ ਰਾਸ਼ਟਰੀ ਜਾਇਦਾਦ ਪੁਨਰਗਠਨ ਕੰਪਨੀ ਲਿਮਟਿਡ (ਐੱਨ. ਏ. ਆਰ. ਸੀ. ਐੱਲ.) ਦੀ ਤਰੱਕੀ ’ਤੇ ਵੀ ਚਰਚਾ ਹੋਈ। ਆਮ ਬਜਟ 2024-25 ਨੂੰ ਪੇਸ਼ ਕਰਨ ਅਤੇ ਅਗਲੇ ਸਾਲ ਦੇ ਅਖੀਰ ਵਿਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਇਹ ਸੰਭਵ ਹੀ ਆਖਿਰੀ ਪੂਰਨ ਸਮੀਖਿਆ ਬੈਠਕ ਹੈ। ਪੀ. ਐੱਸ. ਯੂ. ਬੈਂਕਾਂ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਲਗਭਗ 68,500 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਹੈ। ਇਨ੍ਹਾਂ ਬੈਂਕਾਂ ਦੇ ਨਤੀਜਿਆਂ ਮੁਤਾਬਕ 2022-23 ਦੌਰਾਨ ਉਨ੍ਹਾਂ ਦੀ ਬੈਲੇਂਸ ਸ਼ੀਟ ਸਿਹਤਮੰਦ ਰਫਤਾਰ ਨਾਲ ਵਧੀ ਅਤੇ ਜਮ੍ਹਾ ਅਤੇ ਕਰਜ਼ਾ ਵਾਧਾ ਦੋਹਾਂ ਵਿਚ ਤੇਜ਼ੀ ਆਈ।
ਇਹ ਵੀ ਪੜ੍ਹੋ : ਪਾਕਿਸਤਾਨੀ ਨੌਜਵਾਨ ਦੀ UAE 'ਚ ਖੁੱਲ੍ਹੀ ਕਿਸਮਤ, ਲੱਗਾ ਜੈਕਪਾਟ ਬਣਿਆ ਅਰਬਪਤੀ
ਇਸ ਮਹੀਨੇ ਦੀ ਸ਼ੁਰੂਆਤ ਵਿਚ ਵਿੱਤ ਮੰਤਰਾਲਾ ਨੇ ਪੀ. ਐੱਸ. ਬੀ. ਦੇ ਮੁਖੀਆਂ ਨਾਲ ਇਕ ਸਮੀਖਿਆ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਖਰਾਬ ਜਾਇਦਾਦਾਂ ਦੇ ਪ੍ਰਬੰਧਨ ਦੇ ਤਹਿਤ ਸਾਰੇ ਮਾਮਲਿਆਂ, ਵਿਸ਼ੇਸ਼ ਤੌਰ ’ਤੇ ਚੋਟੀ ਦੇ 20 ਇਨਸਾਲਵੈਂਸੀ ਅਤੇ ਬੈਂਕਰਪਸੀ ਕੋਡ (ਆਈ. ਬੀ. ਸੀ.) ਮਾਮਲਿਆਂ ਦੀ ਨਿਗਰਾਨੀ ਕਰਨ ਲਈ ਕਿਹਾ। ਪੀ. ਐੱਸ. ਬੀ. ਦੇ ਮੈਨੇਜਿੰਗ ਡਾਇਰੈਕਟਰਾਂ ਅਤੇ ਸੀ. ਈ. ਓ. ਨਾਲ ਇਕ ਬੈਠਕ ਦੌਰਾਨ ਵਿੱਤੀ ਸੇਵਾ ਸਕੱਤਰ ਵਿਵੇਕ ਜੋਸ਼ੀ ਨੇ ਉਨ੍ਹਾਂ ਨੂੰ ਚੋਟੀ ਦੇ 20 ਆਈ. ਬੀ. ਸੀ. ਮਾਮਲਿਆਂ ਦੀ ਮਾਸਿਕ ਸਮੀਖਿਆ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਬਿੱਲ ਦਿੰਦੇ ਸਮੇਂ ਗਾਹਕ ਕੋਲੋਂ ਫ਼ੋਨ ਨੰਬਰ ਲੈਣਾ ਪਿਆ ਭਾਰੀ , ਹੁਣ Coffee shop ਨੂੰ ਦੇਣਾ ਪਵੇਗਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8