ਵਿੱਤ ਮੰਤਰੀ ਸੀਤਾਰਾਮਨ ਜਲਦੀ ਖੇਤਰੀ ਗ੍ਰਾਮੀਣ ਬੈਂਕਾਂ ਦੇ ਕੰਮਕਾਜ ਦੀ ਕਰੇਗੀ ਸਮੀਖਿਆ
Friday, Jul 07, 2023 - 06:17 PM (IST)

ਨਵੀਂ ਦਿੱਲੀ (ਭਾਸ਼ਾ)– ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਛੇਤੀ ਹੀ ਖੇਤਰੀ ਗ੍ਰਾਮੀਣ ਬੈਂਕਾਂ (ਆਰ. ਆਰ. ਬੀ.) ਦੇ ਮੁਖੀਆਂ ਨਾਲ ਬੈਠਕ ਕਰ ਕੇ ਕੰਮਕਾਜ ਦੀ ਸਮੀਖਿਆ ਕਰ ਸਕਦੀ ਹੈ। ਵਿੱਤੀ ਸ਼ਮੂਲੀਅਤ ਅਤੇ ਗ੍ਰਾਮੀਣ ਅਰਥਵਿਵਸਥਾ ਦੀ ਕਰਜ਼ੇ ਦੀਆਂ ਲੋੜਾਂ ਨੂੰ ਪੂਰਾ ਕਰਨ ’ਚ ਖੇਤਰੀ ਗ੍ਰਾਮੀਣ ਬੈਂਕਾਂ ਦੀ ਅਹਿਮ ਭੂਮਿਕਾ ਹੈ। ਸੂਤਰਾਂ ਮੁਤਾਬਕ ਵਿੱਤ ਮੰਤਰੀ ਖੇਤਰੀ ਗ੍ਰਾਮੀਣ ਬੈਂਕਾਂ ਵਲੋਂ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਨੂੰ ਦਿੱਤੇ ਗਏ ਕਿਸਾਨ ਕ੍ਰੈਡਿਟ ਕਾਰਡ ਦੇ ਸੰਦਰਭ ਵਿਚ ਤਰੱਕੀ ਦੀ ਸਮੀਖਿਆ ਕਰੇਗੀ।
ਇਹ ਵੀ ਪੜ੍ਹੋ : ਕ੍ਰਿਕਟ ਵਿਸ਼ਵ ਕੱਪ ਦੇ ਪ੍ਰੇਮੀਆਂ ਲਈ ਅਹਿਮ ਖ਼ਬਰ, ਇਸ ਸਮੱਸਿਆ ਤੋਂ ਮਿਲੇਗੀ ਰਾਹਤ
ਵੱਧ ਤੋਂ ਵੱਧ ਗਿਣਤੀ ’ਚ ਕਿਸਾਨਾਂ ਨੂੰ ਕੇ. ਸੀ. ਸੀ. ਕਰਜ਼ੇ ਦਾ ਲਾਭ ਮੁਹੱਈਆ ਕਰਵਾਉਣ ਦੇ ਟੀਚੇ ਨਾਲ 2 ਲੱਖ ਕਰੋੜ ਰੁਪਏ ਦੇ ਕ੍ਰੈਡਿਟ ਪ੍ਰੋਤਸਾਹਨ ਨਾਲ ਆਤਮ ਨਿਰਭਰ ਭਾਰਤ ਮੁਹਿੰਮ ਦੇ ਤਹਿਤ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦਾ ਮਕਸਦ ਕਿਸਾਨ ਕ੍ਰੈਡਿਟ ਕਾਰਡ ਦੇ ਤਹਿਤ 2.5 ਕਰੋੜ ਕਿਸਾਨਾਂ ਨੂੰ ਲਿਆਉਣਾ ਸੀ। ਉਹ ਕੁੱਝ ਕਮਜ਼ੋਰ ਆਰ. ਆਰ. ਬੀ. ਦੀ ਪੂੰਜੀ ਸਥਿਤੀ ਦੀ ਵੀ ਸਮੀਖਿਆ ਕਰ ਸਕਦੀ ਹੈ।
ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ
ਸੂਤਰਾਂ ਨੇ ਕਿਹਾ ਕਿ ਬੈਠਕ ’ਚ ਜਿਨ੍ਹਾਂ ਹੋਰ ਮੁੱਦਿਆਂ ’ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ, ਉਸ ’ਚ ਆਰ. ਆਰ. ਬੀ. ਦੇ ਤਕਨਾਲੋਜੀ ਅਪਡੇਟ ਦੀ ਲੋੜ, ਐੱਨ. ਪੀ. ਏ. (ਨਾਨ-ਪ੍ਰਫਾਰਮਿੰਗ ਐਸਟਸ) ਯਾਨੀ ਫਸੇ ਕਰਜ਼ੇ ’ਚ ਕਮੀ ਲਈ ਰਣਨੀਤੀ, ਆਈ. ਟੀ. ਪਹਿਲ, ਵਿੱਤੀ ਸ਼ਮੂਲੀਅਤ ’ਚ ਸੁਧਾਰ, ਗ੍ਰਾਮੀਣ ਖੇਤਰਾਂ ’ਚ ਕਰਜ਼ੇ ਦੀ ਵੰਡ ਨੂੰ ਵਧਾਉਣਾ ਸ਼ਾਮਲ ਹਨ। ਆਰ. ਆਰ. ਬੀ. ਐਕਟ, 1976 ਦੇ ਤਹਿਤ ਇਨ੍ਹਾਂ ਬੈਂਕਾਂ ਦਾ ਗਠਨ ਪਿੰਡਾਂ ’ਚ ਛੋਟੇ ਕਿਸਾਨਾਂ, ਖੇਤੀਬਾੜੀ ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਕਰਜ਼ਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਨ ਦੇ ਟੀਚੇ ਨਾਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੇ ਇਕ ਦਿਨ 'ਚ ਕਮਾਏ 19000 ਕਰੋੜ ਰੁਪਏ, ਟਾਪ-10 'ਚ ਮੁੜ ਹੋ ਸਕਦੀ ਹੈ ਐਂਟਰੀ!
ਫਿਲਹਾਲ ਆਰ. ਆਰ. ਬੀ. ਵਿਚ ਕੇਂਦਰ ਦੀ ਹਿੱਸੇਦਾਰੀ 50 ਫ਼ੀਸਦੀ ਹੈ, ਜਦ ਕਿ ਸਬੰਧਤ ਸਪੌਂਸਰਡ ਬੈਂਕਾਂ ਅਤੇ ਸੂਬਾ ਸਰਕਾਰਾਂ ਦੀ ਹਿੱਸੇਦਾਰੀ ਕ੍ਰਮਵਾਰ: 35 ਅਤੇ 15 ਫ਼ੀਸਦੀ ਹੈ। ਇਸ ਤੋਂ ਪਹਿਲਾਂ ਸੀਤਾਰਾਮਨ ਨੇ ਜਨਤਕ ਖੇਤਰ ਦੇ ਬੈਂਕ ਮੁਖੀਆਂ ਨਾਲ ਬੈਠਕ ਕੀਤੀ। ਬੈਠਕ ’ਚ ਉਨ੍ਹਾਂ ਨੇ ਬੈਂਕਾਂ ਦੇ ਵਿੱਤੀ ਪ੍ਰਦਰਸ਼ਨ ਦੀ ਸਮੀਖਿਆ ਕੀਤੀ। ਨਾਲ ਹੀ ਵੱਖ-ਵੱਖ ਸਰਕਾਰੀ ਯੋਜਨਾਵਾਂ ਲਈ ਨਿਰਧਾਰਤ ਟੀਚੇ ਨੂੰ ਹਾਸਲ ਕਰਨ ’ਚ ਬੈਂਕਾਂ ਦੀ ਤਰੱਕੀ ਦਾ ਜਾਇਜ਼ਾ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8