ਰੁਪਏ ''ਚ ਸੁਸਤੀ, ਜਾਣੋ ਡਾਲਰ ਦਾ ਰੇਟ

12/11/2017 9:43:57 AM

ਨਵੀਂ ਦਿੱਲੀ— ਹਫਤੇ ਦੇ ਪਹਿਲੇ ਕਾਰੋਬਾਰੀ ਸਤਰ 'ਚ ਰੁਪਏ ਦੀ ਸ਼ੁਰੂਆਤ ਹਲਕੀ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 1 ਪੈਸੇ ਦੀ ਮਾਮੂਲੀ ਗਿਰਾਵਟ ਨਾਲ 64.45 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ, ਪਿਛਲੇ ਹਫਤੇ ਸ਼ੁੱਕਰਵਾਰ ਦੇ ਕਾਰੋਬਾਰ ਸਤਰ 'ਚ ਡਾਲਰ ਦੇ ਮੁਕਾਬਲੇ ਰੁਪਿਆ 64.44 ਦੇ ਪੱਧਰ 'ਤੇ ਬੰਦ ਹੋਇਆ ਸੀ।
ਹਾਲਾਂਕਿ ਸ਼ੁੱਕਰਵਾਰ ਨੂੰ ਵੀ ਰੁਪਏ ਦੀ ਸ਼ੁਰੂਆਤ ਸੁਸਤੀ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੀ ਮਾਮੂਲੀ ਤੇਜ਼ੀ ਨਾਲ 64.55 ਦੇ ਪੱਧਰ 'ਤੇ ਖੁੱਲ੍ਹਿਆ ਸੀ। ਉੱਥੇ ਹੀ, ਉਸ ਤੋਂ ਪਿਛਲੇ ਦਿਨ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੀ ਕਮਜ਼ੋਰੀ ਨਾਲ 64.57 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੇ ਇਲਾਵਾ ਸ਼ੇਅਰ ਬਾਜ਼ਾਰ 'ਚ ਮਜ਼ਬੂਤੀ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਸੈਂਸੈਕਸ ਅਤੇ ਨਿਫਟੀ ਮਜ਼ਬੂਤੀ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ ਦਾ 30 ਪ੍ਰ੍ਰਮੁੱਖ ਸੂਚਕ ਅੰਕ ਸੈਂਸੈਕਸ 67 ਅੰਕ ਦੀ ਤੇਜ਼ੀ ਨਾਲ 33,300 ਦੇ ਪੱਧਰ 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲੇ ਪ੍ਰਮੁੱਖ ਸੂਚਕ ਅੰਕ ਨਿਫਟੀ 'ਚ 44.85 ਅੰਕ ਦੀ ਤੇਜ਼ੀ ਦਰਜ ਕੀਤੀ ਗਈ ਅਤੇ ਇਹ 10,310.50 'ਤੇ ਖੁੱਲ੍ਹਿਆ।


Related News