ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ 64,900 ''ਤੇ ਪੁੱਜਿਆ

Friday, Sep 01, 2023 - 10:36 AM (IST)

ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ 64,900 ''ਤੇ ਪੁੱਜਿਆ

ਮੁੰਬਈ (ਭਾਸ਼ਾ) - ਸਕਾਰਾਤਮਕ ਗਲੋਬਲ ਰੁਝਾਨ ਦੇ ਵਿਚਕਾਰ ਸਥਾਨਕ ਸ਼ੇਅਰ ਬਾਜ਼ਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਮਾਮੂਲੀ ਲਾਭ ਦੇ ਨਾਲ ਖੁੱਲ੍ਹੇ। ਅਪ੍ਰੈਲ-ਜੂਨ ਤਿਮਾਹੀ 'ਚ 7.8 ਫ਼ੀਸਦੀ ਦੀ ਆਰਥਿਕ ਵਿਕਾਸ ਦਰ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਦਿੱਤਾ ਹੈ। ਇਹ ਪਿਛਲੀਆਂ ਚਾਰ ਤਿਮਾਹੀਆਂ ਵਿੱਚ ਸਭ ਤੋਂ ਵੱਧ ਵਿਕਾਸ ਦਰ ਹੈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 142.02 ਅੰਕ ਚੜ੍ਹ ਕੇ 64,973.43 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ

NSE ਨਿਫਟੀ 57.60 ਅੰਕ ਵਧ ਕੇ 19,311.40 'ਤੇ ਪਹੁੰਚ ਗਿਆ। ਸੈਂਸੈਕਸ ਅਤੇ ਨਿਫਟੀ ਦੋਵਾਂ ਦੇ ਜ਼ਿਆਦਾਤਰ ਸ਼ੇਅਰ ਮੁਨਾਫੇ ਵਿੱਚ ਸਨ। ਸੈਂਸੈਕਸ 'ਚ ਟਾਟਾ ਸਟੀਲ ਦੇ ਸਟਾਕ 'ਚ ਤਿੰਨ ਫ਼ੀਸਦੀ ਤੋਂ ਜ਼ਿਆਦਾ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਜ਼ਿਆਦਾਤਰ ਏਸ਼ੀਆਈ ਬਾਜ਼ਾਰ ਸਕਾਰਾਤਮਕ ਰਹੇ, ਜਦੋਂ ਕਿ ਵੀਰਵਾਰ ਨੂੰ ਯੂਰਪੀ ਅਤੇ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਮਾਮੂਲੀ ਵਾਧੇ ਨਾਲ 87.02 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ 2,973.10 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਰੱਖੜੀ ਮੌਕੇ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, 200 ਰੁਪਏ ਸਸਤਾ ਹੋਇਆ LPG ਸਲੰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News