ਤੁਸੀਂ ਵੀ ਖ਼ਰੀਦਣਾ ਚਾਹੁੰਦੇ ਹੋ ਬਾਜ਼ਾਰ ਤੋਂ ਸਸਤਾ ਸੋਨਾ ਤਾਂ ਅੱਜ ਹੈ ਤੁਹਾਡੇ ਕੋਲ ਆਖ਼ਰੀ ਮੌਕਾ

Friday, Sep 04, 2020 - 10:36 AM (IST)

ਨਵੀਂ ਦਿੱਲੀ : ਜੇਕਰ ਤੁਸੀਂ ਬਾਜ਼ਾਰ ਤੋਂ ਸਸਤਾ ਸੋਨਾ ਖ਼ਰੀਦਣਾ ਚਾਹੁੰਦੇ ਹੋ ਮੋਦੀ ਸਰਕਾਰ ਦੀ ਇਸ ਵਿਸ਼ੇਸ਼ ਸਕੀਮ ਤਹਿਤ ਸਸਤਾ ਸੋਨਾ ਖ਼ਰੀਦਣ ਦਾ ਅੱਜ ਆਖ਼ਰੀ ਮੌਕਾ ਹੈ। ਦਰਅਸਲ ਸਾਵਰੇਨ ਗੋਲਡ ਬਾਂਡ ਦੀ ਚਾਲੂ ਵਿੱਤੀ ਸਾਲ ਦੀ 6ਵੀਂ ਸੀਰੀਜ਼ 4 ਸਤੰਬਰ ਯਾਨੀ ਅੱਜ ਖ਼ਤਮ ਹੋ ਰਹੀ ਹੈ। ਇਸ ਦਾ ਮਤਲੱਬ ਇਸ ਸਕੀਮ ਵਿਚ ਪੈਸੇ ਲਗਾਉਣ ਦਾ ਅੱਜ ਆਖ਼ਰੀ ਮੌਕਾ ਹੈ। ਇਸ ਵਾਰ ਬਾਂਡ ਦੀ ਕੀਮਤ 5,117 ਰੁਪਏ ਪ੍ਰਤੀ ਗ੍ਰਾਮ ਤੈਅ ਕੀਤੀ ਗਈ ਹੈ। ਯਾਨੀ ਤੁਸੀਂ ਇਸ ਮੁੱਲ 'ਤੇ ਸੋਨਾ ਖ਼ਰੀਦ ਸਕਦੇ ਹੋ। ਇਸ ਤੋਂ ਪਹਿਲਾਂ ਇਹ ਸਕੀਮ 1 ਅਗਸਤ ਨੂੰ ਖੁੱਲ੍ਹੀ ਸੀ ਅਤੇ 7 ਅਗਸਤ ਨੂੰ ਬੰਦ ਹੋਈ ਸੀ। ਸਾਵਰੇਨ ਗੋਲਡ ਬਾਂਡ ਸਕੀਮ ਦੀ ਇਹ 5ਵੀਂ ਲੜੀ ਸੀ, ਜਿਸ ਵਿਚ ਪ੍ਰਤੀ ਗ੍ਰਾਮ ਸੋਨੇ ਦੀ ਕੀਮਤ 5,334 ਰੁਪਏ ਤੈਅ ਕੀਤੀ ਗਈ ਸੀ, ਜਦੋਂਕਿ ਇਸ ਵਾਰ ਸੋਨਾ ਉਸ ਤੋਂ ਵੀ ਸਸਤਾ ਹੈ। ਆਰ.ਬੀ.ਆਈ. ਇਹ ਬਾਂਡ ਭਾਰਤ ਸਰਕਾਰ ਵੱਲੋਂ ਜ਼ਾਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ: ਡਾਕਟਰ ਦੀ ਸਲਾਹ : ਸਰੀਰਕ ਸਬੰਧ ਬਣਾਉਂਦੇ ਸਮੇਂ ਮਾਸਕ ਪਾ ਕੇ ਰੱਖੋ ਅਤੇ ਕਿੱਸ ਨਾ ਕਰੋ

ਸਾਵਰੇਨ ਗੋਲਡ ਬਾਂਡ ਸਕੀਮ
ਇਸ ਯੋਜਨਾ ਦੀ ਸ਼ੁਰੂਆਤ ਨਵੰਬਰ 2015 ਵਿਚ ਹੋਈ ਸੀ। ਇਸਦਾ ਮਕਸਦ ਫਿਜ਼ੀਕਲ ਗੋਲਡ ਦੀ ਮੰਗ ਵਿਚ ਕਮੀ ਲਿਆਉਣ ਅਤੇ ਸੋਨੇ ਦੀ ਖਰੀਦ ਵਿਚ ਉਪਯੋਗ ਹੋਣ ਵਾਲੀ ਘਰੇਲੂ ਬਚਤ ਦਾ ਇਸਤੇਮਾਲ ਵਿੱਤੀ ਬਚਤ ਵਿਚ ਕਰਨਾ ਹੈ। ਘਰ ਵਿਚ ਸੋਨਾ ਖਰੀਦ ਕੇ ਰੱਖਣ ਦੀ ਬਜਾਏ ਜੇਕਰ ਤੁਸੀਂ ਸਾਵਰੇਨ ਗੋਲ‍ਡ ਬਾਂ‍ਡ ਵਿਚ ਨਿਵੇਸ਼ ਕਰਦੇ ਹੋ, ਤਾਂ ਤੁਸੀਂ ਟੈਕ‍ਸ ਵੀ ਬਚਾ ਸਕਦੇ ਹੋ।

ਕਿੰਨਾ ਖ਼ਰੀਦ ਸਕਦੇ ਹੋ ਸੋਨਾ
ਕੋਈ ਸ਼ਖਸ ਇਕ ਵਿੱਤ ਸਾਲ ਵਿਚ ਮਿਨੀਮਮ 1 ਗ੍ਰਾਮ ਅਤੇ ਮੈਕਸੀਮਮ 4 ਕਿੱਲੋਗ੍ਰਾਮ ਤੱਕ ਵੈਲਿਊ ਦਾ ਬਾਂਡ ਖਰੀਦ ਸਕਦਾ ਹੈ। ਹਾਲਾਂਕਿ ਕਿਸੇ ਟਰਸੱਟ ਲਈ ਖਰੀਦ ਦੀ ਵੱਧ ਤੋਂ ਵੱਧ ਸੀਮਾ 20 ਕਿੱਲੋਗ੍ਰਾਮ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਫਲੈਟ 'ਚੋ ਮਿਲੀਆਂ 5 ਬੱਚਿਆਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

2.5 ਫ਼ੀਸਦੀ ਮਿਲਦਾ ਹੈ ਵਿਆਜ
ਗੋਲਡ ਬਾਂਡ ਵਿਚ ਸੋਨੇ ਵਿਚ ਆਉਣ ਵਾਲੀ ਤੇਜੀ ਦਾ ਫਾਇਦਾ ਤਾਂ ਮਿਲਦਾ ਹੀ ਹੈ। ਇਸ 'ਤੇ ਸਾਲਾਨਾ 2.5 ਫ਼ੀਸਦੀ ਵਿਆਜ਼ ਵੀ ਮਿਲਦਾ ਹੈ। ਵਿਆਜ ਨਿਵੇਸ਼ਕ ਦੇ ਬੈਂਕ ਖਾਤੇ ਵਿਚ ਹਰ 6 ਮਹੀਨੇ 'ਤੇ ਜਮ੍ਹਾ ਕੀਤਾ ਜਾਵੇਗਾ।

ਗੋਲਡ ਬਾਂਡ ਸਕੀਮ ਨਾਲ ਜੁੜੀਆਂ ਕੁੱਝ ਖਾਸ ਗੱਲਾਂ
ਗੋਲਡ ਬਾਂਡ ਦੀ ਇਸ ਸੀਰੀਜ ਨੂੰ ਇਸ਼ਿਊ ਕਰਣ ਦੀ ਤਾਰੀਖ਼ 8 ਸਤੰਬਰ 2020 ਹੋਵੇਗੀ। ਰਿਜ਼ਰਵ ਬੈਂਕ ਦੇ ਅਧੀਨ ਆਉਣ ਵਾਲੇ ਇਸ ਬਾਂਡ ਦੀ ਮਿਆਦ ਅੱਠ ਸਾਲ ਹੈ। 5ਵੇਂ ਸਾਲ ਤੋਂ ਬਾਅਦ ਵਿਆਜ ਦੀ ਅਦਾਇਗੀ ਦੀ ਤਾਰੀਖ਼ ਤੋਂ ਬਾਹਰ ਜਾਣ ਦਾ ਬਦਲ ਹੈ। ਗੋਲਡ ਬਾਂਡ ਦੀ ਵਿਕਰੀ ਬੈਂਕਾਂ, ਨਿਰਧਾਰਤ ਡਾਕ ਘਰਾਂ, ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਿਟਡ ਅਤੇ ਸਟਾਕ ਐਕਸਚੇਂਜੇਜ ਜ਼ਰੀਏ ਸਿੱਧੇ ਤੌਰ 'ਤੇ ਜਾਂ ਉਨ੍ਹਾਂ ਦੇ ਏਜੰਟਾਂ ਜ਼ਰੀਏ ਹੁੰਦੀ ਹੈ।


cherry

Content Editor

Related News