ਸਪੈਨਿਸ਼ ਟੈਕਸਟਾਈਲ ਕੰਪਨੀ ਦਸੰਬਰ ਤੋਂ ਸ਼ੁਰੂ ਕਰੇਗੀ ਬੰਗਾਲ ''ਚ ਉਤਪਾਦਨ

09/15/2023 11:42:10 AM

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸਪੇਨ ਦੀ ਟੈਕਸਟਾਈਲ ਕੰਪਨੀ ਟੈਂਪੇ ਗਰੁੱਪੋ ਇੰਡੀਟੇਕਸ (ਜ਼ਾਰਾ) ਵੱਲੋਂ ਕ੍ਰਿਸਮਸ ਤੋਂ ਪਹਿਲਾਂ ਸੂਬੇ ਵਿਚ ਉਤਪਾਦਨ ਸ਼ੁਰੂ ਕਰਨ ਦੀ ਉਮੀਦ ਹੈ। ਬੈਨਰਜੀ ਇਸ ਸਮੇਂ ਸਪੇਨ ਦੇ 12 ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ। ਉਨ੍ਹਾਂ ਕਿਹਾ, "ਹੋਰ ਸਾਰੀਆਂ ਸਹਾਇਤਾ ਤੋਂ ਇਲਾਵਾ, ਸੂਬਾ ਸਰਕਾਰ ਕੰਪਨੀ ਨੂੰ ਰਿਆਇਤੀ ਦਰਾਂ 'ਤੇ 100 ਏਕੜ ਜ਼ਮੀਨ ਵੀ ਮੁਹੱਈਆ ਕਰਵਾਏਗੀ।"

ਬੈਨਰਜੀ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਟੈਂਪ ਗਰੁੱਪੋ ਇੰਡੀਟੇਕਸ (ਜ਼ਾਰਾ), ਟੈਕਸਟਾਈਲ ਉਦਯੋਗ ਦੀ ਇਕ ਵੱਡੀ ਕੰਪਨੀ, ਆਪਣੇ ਸੰਚਾਲਨ ਦਾ ਵਿਸਥਾਰ ਕਰ ਰਹੀ ਹੈ। ਉਹ ਕ੍ਰਿਸਮਸ 2023 ਤੋਂ ਪਹਿਲਾਂ ਉਤਪਾਦਨ ਸ਼ੁਰੂ ਕਰਨ ਲਈ ਨਿਰਮਾਣ ਨੂੰ ਪੱਛਮੀ ਬੰਗਾਲ ਵਿੱਚ ਤਬਦੀਲ ਕਰਨ ਲਈ ਨਿੱਜੀ ਸੰਸਥਾਵਾਂ ਨਾਲ ਸਾਂਝੇਦਾਰੀ ਕਰ ਰਹੇ ਹਨ।'' ਸਪੇਨ ਦੀ ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਬੈਨਰਜੀ ਨੇ ਇਸ ਸਬੰਧ ਵਿੱਚ ਕੰਪਨੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਭਾਰਤ ਤੋਂ 20,000 ਮੀਟ੍ਰਿਕ ਟਨ ਖੰਡ ਦਰਾਮਦ ਕਰੇਗਾ ਨੇਪਾਲ

ਇਹ ਵੀ ਪੜ੍ਹੋ : ਕਿਸਾਨਾਂ ਦੇ ਬਣਾਏ ਈਂਧਨ ਨਾਲ ਚੱਲਣਗੇ ਲੜਾਕੂ ਜਹਾਜ਼ ਅਤੇ ਪਲੇਨ, ਨਿਤਿਨ ਗਡਕਰੀ ਨੇ ਕੀਤਾ ਵੱਡਾ ਦਾਅਵਾ

ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News