ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

Thursday, Apr 25, 2024 - 01:17 PM (IST)

ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

ਬਿਜ਼ਨੈੱਸ ਡੈਸਕ : ਬੁੱਧਵਾਰ ਦੇ ਵਾਧੇ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਗਿਰਾਵਟ ਨਾਲ ਖੁੱਲ੍ਹੀਆਂ। ਖ਼ਬਰ ਲਿਖੇ ਜਾਣ ਦੇ ਸਮੇਂ ਤੱਕ ਸੋਨੇ ਦੇ ਵਾਇਦਾ ਭਾਅ 70,650 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ, ਜਦਕਿ ਚਾਂਦੀ ਦੇ ਵਾਇਦਾ ਭਾਅ 81,700 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ।

ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)

ਸੋਨੇ ਦੇ ਵਾਇਦਾ ਭਾਅ ਹੋਏ ਸੁਸਤ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਜੂਨ ਦਾ ਇਕਰਾਰਨਾਮਾ ਅੱਜ 272 ਰੁਪਏ ਦੀ ਗਿਰਾਵਟ ਨਾਲ 70,778 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਠੇਕਾ 386 ਰੁਪਏ ਦੀ ਗਿਰਾਵਟ ਨਾਲ 70,664 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 70,778 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 70,650 ਰੁਪਏ ਨੂੰ ਛੂਹ ਗਿਆ। ਸੋਨਾ ਵਾਇਦਾ 73,958 ਰੁਪਏ 'ਤੇ ਇਸ ਮਹੀਨੇ ਦੇ ਸਭ ਤੋਂ ਉੱਚੇ ਪੱਧਰ ਨੂੰ ਛੂਹ ਗਿਆ।

ਇਹ ਵੀ ਪੜ੍ਹੋ - ਪਤੀ ਦੇ ਚਰਿੱਤਰ 'ਤੇ ਸ਼ੱਕ ਕਰਦੀ ਸੀ ਪਤਨੀ, ਦੁੱਖੀ ਹੋ ਚੁੱਕਿਆ ਖੌਫ਼ਨਾਕ ਕਦਮ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ

ਚਾਂਦੀ ਦੀ ਚਮਕ ਹੋਈ ਫਿੱਕੀ
MCX 'ਤੇ ਚਾਂਦੀ ਦਾ ਬੈਂਚਮਾਰਕ ਮਈ ਕਰਾਰ ਅੱਜ 174 ਰੁਪਏ ਦੀ ਗਿਰਾਵਟ ਨਾਲ 82,060 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਠੇਕਾ 527 ਰੁਪਏ ਦੀ ਗਿਰਾਵਟ ਨਾਲ 81,707 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 82,060 ਰੁਪਏ ਅਤੇ ਹੇਠਲੇ ਪੱਧਰ 81,501 ਰੁਪਏ ਨੂੰ ਛੂਹ ਗਿਆ। ਇਸ ਮਹੀਨੇ ਚਾਂਦੀ ਵਾਇਦਾ 86,126 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਨਰਮ
ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਭਵਿੱਖੀ ਕੀਮਤਾਂ ਦੀ ਸ਼ੁਰੂਆਤ ਅੱਜ ਸੁਸਤੀ ਦੇ ਨਾਲ ਹੋਈ। ਕਾਮੈਕਸ 'ਤੇ ਸੋਨਾ 2,327.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,338.40 ਡਾਲਰ ਸੀ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 7.30 ਡਾਲਰ ਦੀ ਗਿਰਾਵਟ ਨਾਲ 2,331.10 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਕੀਮਤ 27.18 ਡਾਲਰ ਦੇ ਭਾਅ 'ਤੇ ਖੁੱਲ੍ਹੀ, ਪਿਛਲੀ ਬੰਦ ਕੀਮਤ $27.34 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.06 ਡਾਲਰ ਦੀ ਗਿਰਾਵਟ ਨਾਲ 27.28 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News