ਅੱਜ ਦੇ ਦਿਨ ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਤਾਜ਼ਾ ਭਾਅ

Friday, Nov 10, 2023 - 11:33 AM (IST)

ਅੱਜ ਦੇ ਦਿਨ ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਤਾਜ਼ਾ ਭਾਅ

ਬਿਜ਼ਨੈੱਸ ਡੈਸਕ - ਧਨਤੇਰਸ ਦੇ ਖ਼ਾਸ ਮੌਕੇ 'ਤੇ ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਧਨਤੇਰਸ ਦੇ ਮੌਕੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਤੁਸੀਂ ਤਿਉਹਾਰਾਂ ਦੇ ਮੌਕੇ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਤੁਹਾਡੇ ਲਈ ਚੰਗਾ ਮੌਕਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਸੋਨੇ ਅਤੇ ਚਾਂਦੀ ਦੀਆਂ ਫਿਊਚਰ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਾਹਿਰਾਂ ਮੁਤਾਬਕ ਸੋਨੇ ਦੀਆਂ ਕੀਮਤਾਂ 60143 ਅਤੇ ਚਾਂਦੀ ਦੀਆਂ ਕੀਮਤਾਂ 71020 ਤੱਕ ਪਹੁੰਚ ਗਈਆਂ ਹਨ। 

ਇਹ ਵੀ ਪੜ੍ਹੋ - ਧਨਤੇਰਸ ਮੌਕੇ ਦੇਸ਼ ’ਚ ਹੋਵੇਗਾ 50,000 ਕਰੋੜ ਦਾ ਕਾਰੋਬਾਰ! ਚੀਨ ਨੂੰ ਲੱਗਾ 1 ਲੱਖ ਕਰੋੜ ਦਾ ਚੂਨਾ

ਸੋਨੇ ਦੀਆਂ ਕੀਮਤਾਂ
ਧਨਤੇਰਸ ਦੇ ਮੌਕੇ ਸੋਨਾ-ਚਾਂਦੀ ਖਰੀਦਣਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਵਾਰ ਧਨਤੇਰਸ 'ਤੇ 24 ਕੈਰੇਟ (10 ਗ੍ਰਾਮ) ਸੋਨੇ ਦੀ ਕੀਮਤ ਕਰੀਬ 61 ਹਜ਼ਾਰ ਰੁਪਏ ਦੇ ਕਰੀਬ ਹੈ। ਤਿਉਹਾਰਾਂ ਦੇ ਸੀਜ਼ਨ ਤੋਂ ਬਾਅਦ ਬਹੁਤ ਸਾਰੇ ਵਿਆਹ ਹੋਣ ਦੀ ਉਮੀਦ ਹੈ, ਜਿਸ ਦੌਰਾਨ ਸੋਨੇ ਦੀ ਮੰਗ ਜ਼ਿਆਦਾ ਕੀਤੀ ਜਾਵੇਗੀ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਦਾ ਇਕਰਾਰਨਾਮਾ ਅੱਜ 49 ਰੁਪਏ ਦੀ ਗਿਰਾਵਟ ਨਾਲ 60,233 ਰੁਪਏ 'ਤੇ ਖੁੱਲ੍ਹਿਆ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 60,238 ਰੁਪਏ ਅਤੇ ਹੇਠਲੇ ਪੱਧਰ 60,128 ਰੁਪਏ ਨੂੰ ਛੂਹ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਪ੍ਰਦੂਸ਼ਣ ਕਾਰਨ ਦੋ ਸ਼ਹਿਰਾਂ 'ਚ BS-III ਪੈਟਰੋਲ ਤੇ BS-IV ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

ਚਾਂਦੀ ਦੀ ਕੀਮਤ
ਚਾਂਦੀ ਦੇ ਵਾਅਦਾ ਭਾਅ ਅੱਜ ਕਮਜ਼ੋਰ ਰੁੱਖ ਨਾਲ ਸ਼ੁਰੂ ਹੋਏ। MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 215 ਰੁਪਏ ਦੀ ਗਿਰਾਵਟ ਨਾਲ 70,998 ਰੁਪਏ 'ਤੇ ਖੁੱਲ੍ਹਿਆ। ਖਬਰ ਲਿਖੇ ਜਾਣ ਤੱਕ ਇਹ 71,021 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,172 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 70,974 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ

ਕੌਮਾਂਤਰੀ ਬਾਜ਼ਾਰ 'ਚ ਸੋਨਾ-ਚਾਂਦੀ ਹੋਈ ਸਸਤੀ 
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੀ ਸ਼ੁਰੂਆਤ ਹੋਈ ਹੈ। ਕਾਮੈਕਸ 'ਤੇ ਸੋਨਾ 1964.10 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 1969.80 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 5.40 ਡਾਲਰ ਦੀ ਗਿਰਾਵਟ ਦੇ ਨਾਲ 1964.40 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News